36.3 C
Patiāla
Tuesday, May 7, 2024

ਭਾਕਿਯੂ ਏਕਤਾ (ਡਕੌਂਦਾ) ਵੱਲੋਂ ਸੰਘਰਸ਼ ਤੇਜ਼ ਕਰਨ ਦਾ ਸੱਦਾ

Must read


ਸੰਤੋਖ ਗਿੱਲ

ਗੁਰੂਸਰ ਸੁਧਾਰ, 30 ਸਤੰਬਰ

ਭਾਕਿਯੂ ਏਕਤਾ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਗੂਆਂ ਨੇ ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਦੀ ਮੰਗ ਕੀਤੀ ਅਤੇ ਖਾਦ ਦੇ ਨਾਲ ਬੇਲੋੜਾ ਸਾਮਾਨ ਕਿਸਾਨਾਂ ਦੇ ਸਿਰ ਮੜ੍ਹਨ ਦਾ ਸਖ਼ਤ ਨੋਟਿਸ ਵੀ ਲਿਆ। ਇਲ ਮੌਕੇ ਉਨ੍ਹਾਂ ਦੋਸ਼ ਵੀ ਲਾਇਆ ਕਿ ਇਹ ਗੋਰਖਧੰਦਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚੱਲ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਕਿਸਾਨਾਂ ਦੀ ਇਹ ਲੁੱਟ ਬੰਦ ਕਰਨ ਦੀ ਮੰਗ ਕੀਤੀ ਤੇ ਅਜਿਹੀ ਲੁੱਟ ਵਿਰੁੱਧ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਵੀ ਦਿੱਤਾ।

ਇਸ ਦੌਰਾਨ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਅਤੇ ਸਕੱਤਰ ਹਰਦੀਪ ਸਿੰਘ ਟੂਸੇ ਨੇ ਪਿੰਡਾਂ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਕਾਰਨ ਬਰਬਾਦ ਹੋ ਰਹੇ ਨੌਜਵਾਨ ਵਰਗ ਨੂੰ ਬਚਾਉਣ ਲਈ ਨਸ਼ਾ ਵਿਰੋਧੀ ਕਮੇਟੀਆਂ ਬਣਾਉਣ ਦਾ ਸੱਦਾ ਦਿੱਤਾ। ਕਿਸਾਨ ਆਗੂ ਕੁਲਦੀਪ ਸਿੰਘ ਖ਼ਾਲਸਾ, ਰਛਵਿੰਦਰ ਸਿੰਘ, ਜਗਰੂਪ ਸਿੰਘ ਅਤੇ ਬਲਦੇਵ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।



News Source link
#ਭਕਯ #ਏਕਤ #ਡਕਦ #ਵਲ #ਸਘਰਸ਼ #ਤਜ਼ #ਕਰਨ #ਦ #ਸਦ

- Advertisement -

More articles

- Advertisement -

Latest article