24 C
Patiāla
Friday, May 3, 2024

ਜੰਮੂ ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਫ਼ੌਜ ਦੇ ਦੋ ਜਵਾਨ ਜ਼ਖ਼ਮੀ

Must read


ਰਾਜੌਰੀ/ਜੰਮੂ, 3 ਅਕਤੂਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਸੀ। ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ  ਕਾਲਾਕੋਟ ਖੇਤਰ ਦੇ ਬਰੋਹ ਅਤੇ ਸੂਮ ਜੰਗਲੀ ਖੇਤਰਾਂ ਨੂੰ ਘੇਰਾ ਪਾ ਲਿਆ ਸੀ। ਅਤਿਵਾਦੀਆਂ ਨੇ ਘੇਰਾਬੰਦੀ ਤੋੜਨ ਦੀ ਕੋਸ਼ਿਸ਼ ‘ਚ ਜਵਾਨਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।



News Source link

- Advertisement -

More articles

- Advertisement -

Latest article