25.1 C
Patiāla
Friday, May 3, 2024

ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਰੋਸ ਵਧਿਆ

Must read


ਜਤਿੰਦਰ ਸਿੰਘ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 2 ਅਕਤੂਬਰ

ਪੰਜਾਬ ਸਰਕਾਰ ਵੱਲੋਂ ਭਾਵੇਂ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਖਡੂਰ ਸਾਹਿਬ ਦਾਣਾ ਮੰਡੀ ਵਿੱਚ ਪਿਛਲੇ ਚਾਰ ਦਨਿ ਤੋਂ ਝੋਨੇ ਦੀ ਫਸਲ ਲੈ ਕੇ ਪੁੱਜੇ ਕਿਸਾਨ ਸਰਕਾਰੀ ਖਰੀਦ ਨਾ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਹਨ ਜਿਸ ਦੇ ਚੱਲਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਦਾਅਵੇ ਦੀ ਪੋਲ ਖੋਲ੍ਹਦੀ ਨਜ਼ਰ ਆ ਰਹੀ ਹੈ। ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਦੀਆਂ ਦਾਣਾ ਮੰਡੀਆਂ ਵਿਚ ਪਿਛਲੇ ਚਾਰ ਦਨਿ ਤੋਂ ਫ਼ਸਲ ਲੈ ਕੇ ਬੈਠੇ ਕਿਸਾਨਾਂ ਦੀ ਕਿਸੇ ਖਰੀਦ ਏਜੰਸੀ ਜਾਂ ਹੋਰ ਜ਼ਿੰਮੇਵਾਰ ਅਧਿਕਾਰੀ ਵੱਲੋਂ ਸਾਰ ਲੈਣਾ ਵੀ ਜ਼ਰੂਰੀ ਨਹੀਂ ਸਮਝਿਆ ਗਿਆ। ਉੱਥੇ ਹੀ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਲਈ ਕੀਤੇ ਪੁਖਤਾ ਪ੍ਰਬੰਧਾਂ ਵੀ ਝੂਠੇ ਸਾਬਤ ਹੁੰਦੇ ਦਿਖਾਈ ਦੇ ਰਹੇ ਹਨ। ਕਿਸਾਨਾਂ ਬਲਵਿੰਦਰ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਨਾ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੈ ਅਤੇ ਨਾ ਹੀ ਪਖਾਨਿਆਂ ਦਾ ਕੋਈ ਪ੍ਰਬੰਧ ਹੈ ਜਿਸ ਦੇ ਚੱਲਦੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਮੰਡੀ ਪੁੱਜੇ ਕਿਸਾਨ ਸੁਲੱਖਣ ਸਿੰਘ, ਜਗਜੀਤ ਸਿੰਘ, ਰਣਜੀਤ ਸਿੰਘ , ਗੁਰਜੀਤ ਸਿੰਘ ਨੇ ਆਖਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਦਾ ਦਾਅਵਾ ਕਰਨ ਵਾਲੀ ਸਰਕਾਰ ਵੱਲੋਂ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਗਈ। ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਝੋਨੇ ਦੀ ਖਰੀਦ ਸ਼ੁਰੂ ਕਾਰਵਾਈ ਜਾਵੇ। ਮਾਮਲੇ ਸਬੰਧੀ ਮਾਰਕੀਟ ਕਮੇਟੀ ਦੇ ਸੈਕਟਰੀ ਹਰਜਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹ ਦਫ਼ਤਰ ਵਿੱਚ ਮੌਜੂਦ ਨਹੀਂ ਸਨ। ਉਨ੍ਹਾਂ ਫੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਹੋਰ ਵੀ ਮੰਡੀਆਂ ਦਾ ਚਾਰਜ ਹੈ। ਫਿਲਹਾਲ ਤਰਨ ਤਾਰਨ ਜ਼ਿਲ੍ਹੇ ਵਿੱਚ ਅਜੇ ਤੱਕ ਕਿਸੇ ਵੀ ਮੰਡੀ ਵਿੱਚ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਪ੍ਰਬੰਧਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੰਡੀ ਖਡੂਰ ਸਾਹਿਬ ਵਿਖੇ ਪਾਣੀ ਦਾ ਪੂਰਾ ਪ੍ਰਬੰਧ ਹੈ। ਦੂਜੇ ਪਾਸੇ ਕਿਸਾਨਾਂ ਨੇ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿ ਮੰਡੀਆਂ ਵਿਚ ਫਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਨੋਡਲ ਅਫ਼ਸਰ ਨਿਯੁਕਤ

ਅੰਮ੍ਰਿਤਸਰ (ਟ੍ਰਿਬਿਊਨ ਨਿਉੂਜ਼ ਸਰਵਿਸ):ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 776 ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸਰਕਾਰ ਵੱਡੇ ਪੱਧਰ ਉੱਪਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ, ਜਨਿ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਬਿਜਾਈ ਸੰਭਵ ਹੈ, ਕਿਸਾਨਾਂ ਨੂੰ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣਗੇ, ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੀਆਂ ਹਾਨੀਆਂ ਬਾਰੇ ਸਕੂਲਾਂ, ਕਾਲਜਾਂ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਪਿੰਡ ਪੱਧਰੀ ਕੈਂਪ ਲਾ ਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਵਿੇਂ ਕਿਸਾਨ ਇਸ ਮਸ਼ੀਨ ਦੀ ਮੱਦਦ ਨਾਲ ਪਰਾਲੀ ਨੂੰ ਬਿਨਾ ਸਾੜੇ ਤੇ ਵਾਹੇ ਕਣਕ ਦੀ ਬਿਜਾਈ ਕਰ ਸਕਦੇ ਹਨ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਵਿੀਜ਼ਨ ਪੱਧਰ ’ਤੇ 50 ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਹ ਟੀਮਾਂ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਅੱਗ ਲਗਾਉਣ ਦੀ ਸੂਰਤ ਵਿੱਚ ਬਣਦੀ ਕਾਨੂੰਨੀ ਕਾਰਵਾਈ ਵੀ ਕਰਨਗੀਆਂ।



News Source link

- Advertisement -

More articles

- Advertisement -

Latest article