24.2 C
Patiāla
Monday, April 29, 2024

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ, ਅਗਲੇ ਸੀਜ਼ਨ ਤੋਂ ਪੂਸਾ-44 ਉੱਤੇ ਪਾਬੰਦੀ ਲਾਉਣ ਦਾ ਐਲਾਨ

Must read


ਸੰਜੀਵ ਬੱਬੀ

ਚਮਕੌਰ ਸਾਹਿਬ, 3 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਨੇ ਖੁਰਾਕ ਤੇ ਸਵਿਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਨਿ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਨਿ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ। ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਨਿ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ, ਜਿਸ ’ਤੇ ਮੁੱਖ ਮੰਤਰੀ ਨੇ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਅਦਾਇਗੀ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਸਮਾਂ ਵੱਧ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਟਰੱਕਾਂ ਵਿੱਚ ਜੀਪੀਐੱਸ ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ। ਉਨ੍ਹਾਂ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਵਿਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਨਿ ਮੰਡੀ ਵਿੱਚੋਂ ਚੁੱਕਣ ਲਈ ਸਖਤ ਅਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀਸੀਐੱਲ) ਪ੍ਰਾਪਤ ਕੀਤੀ ਹੈ। ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ ਸੀਸੀਐੱਲ ਵਜੋਂ 42 ਹਜਾਰ ਕਰੋੜ ਰੁਪਏ ਦੀ ਮੰਗ ਕੀਤੀ ਸੀ, ਜਿਸ ਦੇ ਮੁਕਾਬਲੇ 37 ਹਜਾਰ ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ। ਸ੍ਰੀ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਡੀਏਪੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਇਸ ਪਹਿਲਕਦਮੀ ਨਾਲ ਤਿੰਨ ਲੱਖ ਮੀਟ੍ਰਿਕ ਟਨ ਡੀਏਪੀ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਟਨ ਦਾ ਟੀਚਾ ਮਿੱਥਿਆ ਗਿਆ ਅਤੇ ਇਸ ਵਿੱਚੋਂ 173 ਲੱਖ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਕਰਨਗੀਆਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਜੂਟ ਦੀਆਂ 4.86 ਲੱਖ ਗੰਢਾਂ ਮੌਜੂਦ ਹਨ ਅਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ।  ਇਕ ਮੌਕੇ ਖੁਰਾਕ ਤੇ ਸਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ , ਹਲਕਾ ਵਿਧਾਇਕ ਡਾ ਚਰਨਜੀਤ ਸਿੰਘ , ਰੂਪਨਗਰ ਦੇ ਵਿਧਾਇਕ ਦਨਿੇਸ਼ ਚੱਢਾ, ਫੂਡ ਸਪਲਾਈ ਦੇ ਸਕੱਤਰ ਗੁਰਕੀਰਤਪਾਲ ਸਿੰਘ, ਆੜ੍ਹਤੀ ਉੱਜਲ ਸਿੰਘ, ਮਨਜੀਤ ਸਿੰਘ ਕੰਗ, ਪ੍ਰਧਾਨ ਨੈਬ ਸਿੰਘ, ਤਰਲੋਚਨ ਸਿੰਘ , ਕੌਂਸਲਰ ਭੁਪਿੰਦਰ ਸਿੰਘ ਭੂਰਾ ਅਤੇ ਬਲਜੀਤ ਸਿੰਘ ਹਾਜ਼ਰ ਸਨ।



News Source link
#ਮਖ #ਮਤਰ #ਨ #ਚਮਕਰ #ਸਹਬ #ਤ #ਝਨ #ਦ #ਖਰਦ #ਦ #ਰਸਮ #ਸ਼ਰਆਤ #ਕਰਵਈ #ਅਗਲ #ਸਜ਼ਨ #ਤ #ਪਸ44 #ਉਤ #ਪਬਦ #ਲਉਣ #ਦ #ਐਲਨ

- Advertisement -

More articles

- Advertisement -

Latest article