38.2 C
Patiāla
Friday, May 3, 2024

ਜਗਰਾਉਂ ਮੰਡੀ ’ਚ ਆਖ਼ਰ ਚੌਥੇ ਦਨਿ ਸ਼ੁਰੂ ਹੋਈ ਝੋਨੇ ਦੀ ਖਰੀਦ – punjabitribuneonline.com

Must read


ਜਸਬੀਰ ਸ਼ੇਤਰਾ

ਜਗਰਾਉਂ, 4 ਅਕਤੂਬਰ

ਏਸ਼ੀਆ ਦੀ ਇਸ ਦੂਜੀ ਵੱਡੀ ਮੰਡੀ ‘ਚ ਝੋਨੇ ਦੀ ਆਮਦ ਸ਼ੁਰੂ ਹੋਈ ਨੂੰ ਅੱਜ ਚਾਰ ਦਨਿ ਹੋ ਗਏ ਹਨ ਅਤੇ ਅਖ਼ੀਰ ਚੌਥੇ ਦਨਿ ਖਰੀਦ ਵੀ ਸ਼ੁਰੂ ਹੋ ਗਈ। ਕਈ ਸਾਲਾਂ ਤੋਂ ਹਾਕਮ ਧਿਰ ਨਾਲ ਸਬੰਧਤ ਵਿਧਾਇਕ ਜਾਂ ਹਲਕਾ ਇੰਚਾਰਜ ਵਲੋਂ ਜਿਣਸ ਦੀ ਰਸਮੀ ਖਰੀਦ ਸ਼ੁਰੂ ਕਰਨ ਦੀ ਰਵਾਇਤ ਬਣੀ ਹੋਈ ਹੈ, ਪਰ ਇਥੇ ਅੱਜ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਗੈਰਮੌਜੂਦਗੀ ‘ਚ ਆਮ ਆਦਮੀ ਪਾਰਟੀ ਦੇ ਕਾਰਕੁਨ ਮੰਡੀ ‘ਚ ਖਰੀਦ ਸ਼ੁਰੂ ਕਰਵਾਉਣ ਪਹੁੰਚੇ।

ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ ਦੇ ਨਾਲ ਪ੍ਰਧਾਨ ਛਿੰਦਰਪਾਲ ਸਿੰਘ ਮੀਨੀਆਂ, ਨਿਰਭੈ ਸਿੰਘ ਕਮਾਲਪੁਰਾ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ ਨੇ ਖਰੀਦ ਸ਼ੁਰੂ ਕਰਵਾਈ। ਖੁਰਾਕ ਤੇ ਸਵਿਲ ਸਪਲਾਈ ਵਿਭਾਗ ਦੇ ਏਐੱਫਐੱਸਓ ਬੇਅੰਤ ਸਿੰਘ ਤੇ ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਆੜ੍ਹਤੀ ਇਸ ਮੌਕੇ ਮੌਜੂਦ ਸਨ। ਝੋਨੇ ਦੀ ਰਸਮੀ ਖਰੀਦ ਸ਼ੁਰੂ ਕਰਵਾਉਣ ਪਹੁੰਚੇ ਉਪਰੋਕਤ ‘ਆਪ’ ਆਗੂਆਂ ਨੇ ਕਿਹਾ ਕਿ ਵਿਧਾਇਕਾ ਮਾਣੂੰਕੇ ਚੰਡੀਗੜ੍ਹ ਵਿਖੇ ਰੁੱਝੇ ਹੋਣ ਕਰਕੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਹੀ ਉਹ ਮੰਡੀ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ, ਮਜ਼ਦੂਰ, ਆੜ੍ਹਤੀ ਜਾਂ ਕਿਸੇ ਹੋਰ ਨੂੰ ਮੰਡੀਆਂ ‘ਚ ਕੋਈ ਸਮੱਸਿਆ ਨਹੀਂ ਆਉਣ ਦੇਵੇਗੀ।

ਕੁੱਪ ਕਲਾਂ (ਕੁਲਵਿੰਦਰ ਸਿੰਘ ਗਿੱਲ): ਜ਼ਿਲ੍ਹਾ ਮਾਲੇਰਕੋਟਲਾ ਦੀ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਅੱਜ ਅਨਾਜ ਮੰਡੀ ਕੁੱਪ ਕਲਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ, ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦਾਣਾ ਮੰਡੀ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ।

ਡਾ. ਪੱਲਵੀ ਨੇ ਝੋਨਾ ਲੈ ਕੇ ਮੰਡੀ ਪੁੱਜੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜਣ ਵਾਲੇ ਝੋਨੇ ਦਾ ਇੱਕ ਇੱਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਬਣਾਇਆ ਗਿਆ ਹੈ ਜਿਸ ਲਈ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਖ਼ਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਕੁੱਪ ਕਲਾਂ ਦੀ ਦਾਣਾ ਮੰਡੀ ਦੇ ਫੜ੍ਹ ਨੂੰ ਉੱਚਾ ਚੁੱਕਣ ਤੇ ਹੋਏ ਨਵੀਨੀਕਰਨ ਦਾ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਜਵਿੇਂ ਬਿਜਲੀ, ਪਾਣੀ, ਛਾਂ ’ਚ ਬੈਠਣ ਦਾ ਪ੍ਰਬੰਧ, ਪਖਾਨੇ ਦਾ ਪ੍ਰਬੰਧ ਤੁਰੰਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਵ ਨਿਰਮਾਣ ਫੜ੍ਹ ਦੀ ਤੁਰੰਤ ਸਫਾਈ ਕਰਵਾਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਖਰੀਦ ਏਜੰਸੀ ਅਧਿਕਾਰੀ, ਆੜ੍ਹਤੀ ਤੇ ਕਿਸਾਨ ਮੌਜੂਦ ਸਨ।

ਖੇਤੀਬਾੜੀ ਮੰਤਰੀ ਖੁਡੀਆਂ ਵੱਲੋਂ ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ

ਖੰਨਾ (ਜੋਗਿੰਦਰ ਸਿੰਘ ਓਬਰਾਏ): ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨਾਂ ਨਾਲ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।ਕੈਬਨਿਟ ਮੰਤਰੀ ਖੁੱਡੀਆਂ ਵਲੋਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਕੱਲ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਸ੍ਰੀ ਚਮਕੌਰ ਸਾਹਿਬ ਤੋਂ ਕੀਤੀ ਗਈ ਸੀ। ਖੰਨਾ ਮੰਡੀ ਵਿਖੇ ਅੱਜ ਉਨ੍ਹਾਂ ਖਰੀਦ ਕਾਰਜ਼ਾਂ ਦੀ ਸੁ਼ਰੂਆਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਵਿੱਚ ਹੁਣ ਤੱਕ 8352 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, 7837 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦਕਿ ਸਿਰਫ 515 ਟਨ ਝੋਨਾ ਹੀ ਮੰਡੀਆਂ ਵਿੱਚ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਫਸਲ ਦਾ ਰੰਗ ਵੀ ਚੰਗਾ ਹੈ ਅਤੇ ਝਾੜ ਵੀ ਵਧੀਆ ਹੈ ਜਿਸ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਖੁਸ਼ੀ ਝਲਕ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ। ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ। ਇਸ ਸਾਲ ਵੀ ਜ਼ਿਲ੍ਹਾ ਲੁਧਿਆਣਾ ਵਿੱਚ ਕਰੀਬ 16 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਆਮਦ ਹੋਣ ਦੀ ਸੰਭਾਵਨਾ ਹੈ।ਇਸ ਮੌਕੇ ਐਸ.ਡੀ.ਐਮ. ਖੰਨਾ ਸ੍ਰੀਮਤੀ ਸਵਾਤੀ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸਿਫਾਲੀ ਚੋਪੜਾ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਜਗਤਾਰ ਸਿੰਘ ਰਤਨਹੇੜੀ, ਲਛਮਣ ਸਿੰਘ ਗਰੇਵਾਲ, ਸੁਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।



News Source link

- Advertisement -

More articles

- Advertisement -

Latest article