25.3 C
Patiāla
Sunday, April 28, 2024

‘ਆਪ’ ਵੱਲੋਂ ਸੰਜੈ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਜ਼ਾਹਰਾ – punjabitribuneonline.com

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 5 ਅਕਤੂਬਰ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਤੇ ਵਰਕਰਾਂ ਨੇ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ਦੀ ਈਡੀ ਦੁਆਰਾ ਗ੍ਰਿਫ਼ਤਾਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਸੰਜੈ ਸਿੰਘ ਦੀ ਰਿਹਾਈ ਮੰਗੀ। ਜਾਣਕਾਰੀ ਅਨੁਸਾਰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਮਾਰਗ ਉਪਰ ‘ਆਪ’ ਦੇ ਕੌਮੀ ਦਫ਼ਤਰ ਕੋਲ ਪਾਰਟੀ ਵਰਕਰ ਇੱਕਠੇ ਹੋਏ ਤੇ ਭਾਜਪਾ ਦੇ ਇਸੇ ਮਾਰਗ ’ਤੇ ਕਰੀਬ 400 ਮੀਟਰ ਦੂਰ ਬਣੇ ਹੈੱਡਕੁਆਟਰ ਵੱਲ ਮਾਰਚ ਸ਼ੁਰੂ ਕੀਤਾ। ਉਨ੍ਹਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਨਿ੍ਹਾਂ ’ਤੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਈਡੀ ਸੀਬੀਆਈ ਦੀ ਦੁਰਵਰਤੋਂ ਕਰਨ ਤੋਂ ਵਰਜਿਆ ਹੋਇਆ ਸੀ। ‘ਆਪ’ ਨੇ ਈਡੀ ਵੱਲੋਂ ਗ੍ਰਿਫ਼ਤਾਰ ਸੰਜੈ ਸਿੰਘ ਨਾਲ ਇਕਜੁੱਟਤਾ ਪ੍ਰਗਟਾਈ ਗਈ ਤੇ ਡਟ ਕੇ ਮੋਦੀ ਸਰਕਾਰ ਦੀਆਂ ਵਧੀਕੀਆਂ ਦਾ ਟਾਕਰਾ ਕਰਨ ਦਾ ਇਰਾਦਾ ਦੁਹਰਾਇਆ। ਦਿੱਲੀ ‘ਆਪ’ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਵਿਰੋਧੀ ਧਿਰਾਂ ਦੇ ਆਗੂ ਅਗਲੀਆਂ ਲੋਕ ਸਭਾ ਚੋਣਾਂ ਜੇਲ੍ਹਾਂ ਵਿੱਚੋਂ ਹੀ ਜਿੱਤ ਕੇ ਬਾਹਰ ਆਉਣ। ਆਗੂਆਂ ਨੇ ਕਿਹਾ ਕਿ ‘ਆਪ’ ਸੰਘਰਸ਼ ਵਿੱਚੋਂ ਨਿਕਲੀ ਪਾਰਟੀ ਹੈ ਜੋ ਕਿਸੇ ਵੀ ਧੱਕੇ ਤੋਂ ਹੀਂ ਡਰਦੀ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀ ਤਾਨਾਸ਼ਾਹੀ ਨਹੀਂ ਚਲੇਗੀ। ਕੇਂਦਰ-ਸੱਤਾਧਾਰੀ ਪਾਰਟੀ ’ਤੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਜਾਂਚ ਏਜੰਸੀਆਂ ਦੀ ‘ਦੁਰਵਰਤੋਂ’ ਕਰਨ ਦਾ ਦੋਸ਼ ਲਗਾਇਆ। ਵਰਕਰਾਂ ਵੱਲੋਂ ਦਿੱਲੀ ਪੁਲੀਸ ਦੀਆਂ ਰੋਕਾਂ ਟੱਪ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦੋਵੇਂ ਧਿਰਾਂ ਵਿਚਾਲੇ ਧੱਕਾ ਮੁੱਕੀ ਹੋਈ। ਇਸ ਦੌਰਾਨ ਪੁਲੀਸ ਨੇ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਜਨਿ੍ਹਾਂ ਨੂੰ ਸ਼ਾਮ ਨੂੰ ਛੱਡ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਜਾਂਚ ਏਜੰਸੀਆਂ ਦੇ ਰਡਾਰ ਦੇ ਅਧੀਨ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਸਤੰਬਰ 2022 ਵਿੱਚ ਬੰਦ ਕਰ ਦਿੱਤਾ ਗਿਆ ਸੀ।

ਸੰਜੈ ਸਿੰਘ ਨੂੰ ਚੁੱਪ ਕਰਵਾਉਣਾ ਚਾਹੁੰਦੈ ਕੇਂਦਰ: ਆਤਿਸ਼ੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ’ਤੇ ਸੰਸਦ ਮੈਂਬਰ ਸੰਜੈ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਦੇ ਦੋਸ਼ ਲਾਏ। ਇਸ ਦੌਰਾਨ ‘ਆਪ’ ਨੇ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕੇ ਜੇਕਰ ਸੰਜੈ ਸਿੰਘ ਖ਼ਿਲਾਫ਼ ਕੋਈ ਸਬੂਤ ਹਨ ਤਾਂ ਉਹ ਜਨਤਕ ਕੀਤੇ ਜਾਣ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਆਤਿਸ਼ੀ ਨੇ ਦਾਅਵਾ ਕੀਤਾ ਕਿ ਈਡੀ ਤੇ ਸੀਬੀਆਈ ਦੇ 500 ਤੋਂ ਵੱਧ ਅਧਿਕਾਰੀਆਂ ਨੇ ਪਿਛਲੇ 15 ਮਹੀਨਿਆਂ ਵਿੱਚ ‘ਆਪ’ ਆਗੂਆਂ ਨਾਲ ਸਬੰਧਤ ਕਈ ਟਿਕਾਣਿਆਂ ’ਤੇ ਛਾਪੇ ਮਾਰੇ, ਪਰ ਉਨ੍ਹਾਂ ਖ਼ਿਲਾਫ਼ ਇਕ ਵੀ ਸਬੂਤ ਨਹੀਂ ਮਿਲਿਆ। ‘ਆਪ’ ਆਗੂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਰਿਹਾਇਸ਼, ਦਫ਼ਤਰਾਂ ਤੇ ਕਈ ਹੋਰ ਥਾਵਾਂ ’ਤੇ ਪਰ ਇਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਕੋਈ ਸਬੂਤ ਨਹੀਂ ਮਿਲਿਆ। ਹੁਣ ਸੰਜੈ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਈਡੀ ਅਧਿਕਾਰੀਆਂ ਵੱਲੋਂ ਸੰਜੈ ਸਿੰਘ ਦੀ ਰਿਹਾਇਸ਼ ਦੇ ਚੱਪੇ ਚੱਪੇ ਦੀ ਜਾਂਚ ਕੀਤੀ ਗਈ ਪਰ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਸੰਜੈ ਸਿੰਘ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ, ਕਿਉਂਕਿ ਉਹ ਕੇਂਦਰ ਦੇ ਕਥਿਤ ਭ੍ਰਿਸ਼ਟਾਚਾਰ ਦੇ ਮੁੱਦੇ ਚੁੱਕਦੇ ਰਹਿੰਦੇ ਹਨ। -ਪੀਟੀਆਈ



News Source link

- Advertisement -

More articles

- Advertisement -

Latest article