24 C
Patiāla
Friday, May 3, 2024

ਵਿਰੋਧੀਆਂ ਨੂੰ ਕਮਜ਼ੋਰ ਕਰਨ ਲਈ ਦਰਜ ਕੀਤੇ ਜਾ ਰਹੇ ਨੇ ਝੂਠੇ ਕੇਸ: ਕੇਜਰੀਵਾਲ – punjabitribuneonline.com

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਵਿਰੋਧੀ ਆਗੂਆਂ ਅਤੇ ਪਾਰਟੀਆਂ ਨੂੰ ਕਮਜ਼ੋਰ ਕਰਨ ਅਤੇ ਧਮਕਾਉਣ ਦੀ ਕੋਸ਼ਿਸ਼ ’ਚ ਉਨ੍ਹਾਂ ’ਤੇ ਝੂਠੇ ਕੇਸ ਪਾਏ ਜਾ ਰਹੇ ਹਨ ਅਤੇ ‘ਡਰ ਦਾ ਮਾਹੌਲ’ ਬਣਾਇਆ ਜਾ ਰਿਹਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਂਗਰਸ ਉਨ੍ਹਾਂ ਦਾ ਸਮਰਥਨ ਕਰਦੀ ਹੈ ਜਾਂ ਨਹੀਂ, ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਨੇ ਕੇਂਦਰੀ ਏਜੰਸੀਆਂ ਵੱਲੋਂ ਮਾਰੇ ਗਏ ਕਈ ਛਾਪਿਆਂ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਇਹ ਗੱਲਾਂ ਕਹੀਆਂ। ਕੇਜਰੀਵਾਲ ਨੇ ਕਿਹਾ, ‘‘ਅਸੀਂ ਦੇਖ ਰਹੇ ਹਾਂ ਕਿ ਕਿਸ ਤਰ੍ਹਾਂ ਵਿਰੋਧੀ ਆਗੂਆਂ ਅਤੇ ਪਾਰਟੀਆਂ ਨੂੰ ਕਾਬੂ ਕਰਨ ਅਤੇ ਡਰਾਉਣ ਦੀ ਕੋਸ਼ਿਸ਼ ’ਚ ਗਲਤ ਕੇਸ ਥੋਪੇ ਜਾ ਰਹੇ ਹਨ।’’ ਉਨ੍ਹਾਂ ਦੋਸ਼ ਲਾਇਆ ਕਿ ਕਈ ਮਾਮਲਿਆਂ ’ਚ ਤਾਂ ਭਾਜਪਾ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ‘ਵੰਡਿਆ’ ਜਾ ਰਿਹਾ ਹੈ, ਜੋ ਲੋਕਤੰਤਰ ਲਈ ਚੰਗਾ ਨਹੀਂ ਹੈ। ਕੇਜਰੀਵਾਲ ਦੀ ਟਿੱਪਣੀ ਸਾਲ 2021-22 ਦੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਸਬੰਧੀ ਈਡੀ ਵੱਲੋਂ ਸੀਨੀਅਰ ‘ਆਪ’ ਆਗੂ ਸੰਜੈ ਸਿੰਘ ਦੀ ਗ੍ਰਿਫਤਾਰੀ ਤੋਂ ਦੋ ਦਨਿ ਬਾਅਦ ਆਈ ਹੈ।

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਿਰਫ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਹੀ ਨਹੀਂ ਸਗੋਂ ਕਈ ਕਾਰੋਬਾਰੀਆਂ ਨੂੰ ਵੀ ‘ਨਿਸ਼ਾਨਾ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਦੇਸ਼ ਵਿੱਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਜੋ ਨਾ ਸਿਰਫ ਰਾਜਨੀਤੀ, ਸਗੋਂ ਵਪਾਰ ਅਤੇ ਸਨਅਤ ’ਚ ਵੀ ਫੈਲ ਰਿਹਾ ਹੈ। ਡਰ ਦਾ ਇਹ ਮਾਹੌਲ ਦੇਸ਼ ਲਈ ਚੰਗਾ ਨਹੀਂ ਹੈ। ਦੇਸ਼ ਇਸ ਤਰ੍ਹਾਂ ਵਿਕਾਸ ਨਹੀਂ ਕਰ ਸਕਦਾ। ਇਸ ਤਰ੍ਹਾਂ ‘ਏਜੰਸੀ-ਏਜੰਸੀ’ ਖੇਡਣ ਨਾਲ ਦੇਸ਼ ਦਾ ਵਿਕਾਸ ਨਹੀਂ ਹੋਵੇਗਾ।’’

ਮੁੱਖ ਮੰਤਰੀ ਨੇ ਪੂਰਬੀ ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ ਦਾ ਦੌਰਾ ਕਰਦਿਆਂ ਪੱਤਰਕਾਰਾਂ ਵੱਲੋਂ ਸੰਜੈ ਸਿੰਘ ’ਤੇ ਲੱਗੇ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਕਿਹਾ, ‘‘ਸਭ ਕੁਝ ਗਲਤ ਹੈ। ਸਾਰੇ ਬਿਆਨ ਝੂਠੇ ਹਨ।’’ ਕੇਂਦਰ ‘ਚ ਸੱਤਾਧਾਰੀ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਨੇ ਪਹਿਲਾਂ ਦਿੱਲੀ ਵਿੱਚ ‘ਬੱਸ ਘੁਟਾਲੇ’, ਫਿਰ ‘ਕਲਾਸਰੂਮ ਘੁਟਾਲੇ’, ‘ਬਿਜਲੀ ਘੁਟਾਲੇ’, ਫਿਰ ਸੜਕ ਨਿਰਮਾਣ ਅਤੇ ਪਾਣੀ ਦੀ ਸਪਲਾਈ ’ਚ ਘੁਟਾਲੇ ਦੇ ਦੋਸ਼ ਲਗਾਏ ਸਨ ਪਰ ‘ਕੁਝ ਵੀ ਸਾਹਮਣੇ ਨਹੀਂ ਆਇਆ’। .ਉਨ੍ਹਾਂ ਕਿਹਾ ਕਿ ਇਹ ਸ਼ਰਾਬ ‘ਘਪਲਾ’ ਵੀ ‘ਮਨਘੜਤ’ ਹੈ। ਉਨ੍ਹਾਂ ਕਿਹਾ ਕਿ ਪੈਸੇ ਦਾ ਕੋਈ ਅਦਾਨ-ਪ੍ਰਦਾਨ ਨਹੀਂ ਹੋਇਆ ਸੀ ਅਤੇ ਜਾਂਚ ਏਜੰਸੀਆਂ ਕੋਲ ਅਦਾਲਤ ਵਿੱਚ ਦਿਖਾਉਣ ਲਈ ਇਸ ਖ਼ਿਲਾਫ਼ ਕੋਈ ਸਬੂਤ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ, ‘‘ਉਨ੍ਹਾਂ (ਭਾਜਪਾ) ਨਾ ਤਾਂ ਖੁਦ ਕੰਮ ਕਰਨਗੇ ਅਤੇ ਨਾ ਹੀ ਦੂਜਿਆਂ ਨੂੰ ਕੰਮ ਕਰਨ ਦੇਣਗੇ। ਜੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸ਼ਰਾਬ ਘੁਟਾਲੇ ਵਰਗਾ ਕੁੱਝ ਵੀ ਨਹੀਂ ਹੈ ਤਾਂ ਉਹ ਇੱਕ ਨਵਾਂ ਘੁਟਾਲਾ ਲੈ ਕੇ ਆਉਣਗੇ।’’

 

ਕੇਜਰੀਵਾਲ ਵੱਲੋਂ ਗਾਜ਼ੀਪੁਰ ਲੈਂਡਫਿਲ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਹੁਕਮ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਗਾਜ਼ੀਪੁਰ ਲੈਂਡਫਿਲ ਦਾ ਦੌਰਾ ਕੀਤਾ ਅਤੇ ਕਿਹਾ ਕਿ ਸਾਈਟ ਤੋਂ ਕੂੜਾ ਹਟਾਉਣ ਦੀ ਰਫਤਾਰ ‘ਤਸੱਲੀਬਖਸ਼ ਨਹੀਂ’ ਹੈ। ਕੇਜਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਨਗਰ ਨਿਗਮ ਦੀ ਸਥਾਈ ਕਮੇਟੀ ਕਾਇਮ ਹੋਣ ਤੋਂ ਬਾਅਦ ਉਸ ਦੀ ਮਨਜ਼ੂਰੀ ਨਾਲ ਦੋ ਹੋਰ ਏਜੰਸੀਆਂ ਦੀਆਂ ਸੇਵਾਵਾਂ ਲੈਣ ਦਾ ਸੁਝਾਅ ਦਿੱਤਾ ਹੈ, ਤਾਂ ਜੋ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਤਿੰਨ ਕੰਪਨੀਆਂ ਨੂੰ ਸਾਂਝੇ ਉੱਦਮ ਤਹਿਤ ਗਾਜ਼ੀਪੁਰ ’ਚੋਂ ਕੂੜਾ ਚੁੱਕਣ ਦਾ ਕੰਮ ਸੌਂਪਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਇਨ੍ਹਾਂ ਤਿੰਨਾਂ ਏਜੰਸੀਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕੀਤਾ ਹੈ, ਉਦੋਂ ਤੋਂ ਹੀ ਇਨ੍ਹਾਂ ਵਿਚਾਲੇ ‘ਵਵਿਾਦ’ ਹੈ। ਉਨ੍ਹਾਂ ਕਿਹਾ ਕਿ ਕੂੜੇ ਵਾਲੀ ਥਾਂ ਤੋਂ ਕੂੜਾ ਹਟਾਉਣ ਦੀ ਰਫ਼ਤਾਰ ਬਿਲਕੁਲ ਵੀ ਤਸੱਲੀਬਖਸ਼ ਨਹੀਂ ਹੈ। ਉਨ੍ਹਾਂ ਕਿਹਾ, ‘‘ਪਹਿਲਾਂ ਤੋਂ ਹੀ ਇੱਕ ਹੋਰ ਏਜੰਸੀ ਨਿਯੁਕਤ ਕਰਨ ਦੀ ਯੋਜਨਾ ਹੈ, ਇਸ ਲਈ ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਇੱਕ ਦੀ ਜਗ੍ਹਾ ਦੋ ਏਜੰਸੀਆਂ ਨਿਯੁਕਤ ਕਰਨ, ਤਾਂ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਅਸੀਂ ਇਸ ਕੂੜੇ ਦੇ ਪਹਾੜ ਨੂੰ ਜਲਦੀ ਤੋਂ ਜਲਦੀ ਸਾਫ਼ ਕਰ ਸਕੀਏ।’’

ਭਾਜਪਾ ਮਹਿਲਾ ਮੋਰਚਾ ਨੇ ਕੇਜਰੀਵਾਲ ਦਾ ਅਸਤੀਫ਼ਾ ਮੰਗਿਆ

ਦਿੱਲੀ ਭਾਜਪਾ ਦੇ ਮਹਿਲਾ ਮੋਰਚਾ ਵਰਕਰਾਂ ਨੇ ਅੱਜ ਦਿੱਲੀ ਵਿੱਚ 38 ਗਰੁੱਪ ਬਣਾ ਕੇ ਮੁੱਖ ਚੌਰਾਹਿਆਂ ’ਤੇ ਅਰਵਿੰਦ ਕੇਜਰੀਵਾਲ ਸਰਕਾਰ ਦੇ ਸ਼ਰਾਬ ਘੁਟਾਲੇ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਮਹਿਲਾ ਵਰਕਰਾਂ ਨੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇਸ ਦੌਰਾਨ ਆਈਟੀਓ ਚੌਕ ਅਤੇ ਰੇਲ ਭਵਨ ਨੇੜੇ ਪ੍ਰਚਾਰ ਕਰ ਰਹੀਆਂ ਮਹਿਲਾ ਵਰਕਰਾਂ ਨਾਲ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਵੀ ਕੁਝ ਸਮਾਂ ਲੋਕ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਕੇਜਰੀਵਾਲ ਦਾ ਅਸਤੀਫਾ ਵੀ ਮੰਗਿਆ। ਦਿੱਲੀ ਭਾਜਪਾ ਦੀ ਜਨਰਲ ਸਕੱਤਰ ਕਮਲਜੀਤ ਸਹਿਰਾਵਤ ਨੇ ਸਵਾਲ ਕੀਤਾ ਕਿ ਕੀ ਕੇਜਰੀਵਾਲ ਨੂੰ ਦੇਸ਼ ਦੀ ਨਿਆਂਪਾਲਿਕਾ ’ਤੇ ਭਰੋਸਾ ਨਹੀਂ ਹੈ? ਵਰਿੰਦਰ ਸਚਦੇਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੀਡੀਆ ਵਿੱਚ ਵਾਰ-ਵਾਰ ਕਹਿ ਰਹੇ ਹਨ ਕਿ ਸ਼ਰਾਬ ਘੁਟਾਲਾ ਫਰਜ਼ੀ ਹੈ ਪਰ ਅੱਜ ਤੱਕ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਜੇ ਸ਼ਰਾਬ ਨੀਤੀ ਸਹੀ ਸੀ ਤਾਂ ਜਾਂਚ ਦੇ ਐਲਾਨ ਤੋਂ ਬਾਅਦ ਉਨ੍ਹਾਂ ਸ਼ਰਾਬ ਨੀਤੀ ਵਾਪਸ ਕਿਉਂ ਲਈ? ਅੱਜ ਜਾਂਚ ਏਜੰਸੀ ਆਪਣਾ ਕੰਮ ਕਰ ਰਹੀ ਹੈ ਤਾਂ ਉਹ ਜਾਂਚ ਏਜੰਸੀਆਂ ਦੇ ਕੰਮ ’ਤੇ ਸਵਾਲ ਉਠਾ ਰਹੇ ਹਨ।

ਦਿੱਲੀ ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਉਸ ਬਿਆਨ ’ਤੇ ਹੈਰਾਨੀ ਪ੍ਰਗਟਾਈ, ਜਿਸ ’ਚ ਉਨ੍ਹਾਂ ਕਿਹਾ ਕਿ ਕਾਂਗਰਸ ਉਨ੍ਹਾਂ ਦਾ ਸਮਰਥਨ ਕਰਦੀ ਹੈ ਜਾਂ ਨਹੀਂ ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ।



News Source link

- Advertisement -

More articles

- Advertisement -

Latest article