20.5 C
Patiāla
Thursday, May 2, 2024

ਵਿਆਹੁਤਾ ਔਰਤ ਦੀ ਭੇਤ-ਭਰੀ ਹਾਲਤ ਵਿੱਚ ਮੌਤ – punjabitribuneonline.com

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 8 ਅਕਤੂਬਰ

ਇੱਥੇ ਗੁਰੂ ਤੇਗ ਬਹਾਦਰ ਕਲੋਨੀ ਵਿੱਚ ਬੀਤੀ ਸ਼ਾਮ ਇਕ ਵਿਆਹੁਤਾ ਔਰਤ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪੇਕਿਆਂ ਨੇ ਸਹੁਰਾ ਪਰਿਵਾਰ ’ਤੇ ਉਨ੍ਹਾਂ ਦੀ ਲੜਕੀ ਨੂੰ ਮਾਰ ਦੇਣ ਦੇ ਇਲਜ਼ਾਮ ਲਗਾਏ ਹਨ। ਘਟਨਾ ਸਥਾਨ ’ਤੇ ਪਹੁੰਚੇ ਮਾਲਵਿੰਦਰ ਸਿੰਘ ਵਾਸੀ ਦਾਬਾ (ਗੂਹਲਾ) ਨੇ ਦੱਸਿਆ ਕਿ 3 ਸਾਲ ਪਹਿਲਾਂ ਉਸ ਦੀ ਲੜਕੀ ਹਰਪ੍ਰੀਤ ਕੌਰ (28) ਦਾ ਵਿਆਹ ਭਵਾਨੀਗੜ੍ਹ ਦੇ ਅਮਨਿੰਦਰ ਸਿੰਘ ਨਾਲ ਹੋਇਆ ਸੀ ਜਿਸ ਕੋਲ 2 ਸਾਲ ਦਾ ਲੜਕਾ ਹੈ। ਅੱਜ ਬਾਅਦ ਦੁਪਹਿਰ ਉਨ੍ਹਾਂ ਨੂੰ ਭਵਾਨੀਗੜ੍ਹ ਤੋਂ ਫੋਨ ਕਰ ਕੇ ਕਿਹਾ ਗਿਆ,‘ਤੁਸੀਂ ਜਲਦੀ ਇੱਥੇ ਆ ਜਾਓ, ਕਿਉਂਕਿ ਹਰਪ੍ਰੀਤ ਕੌਰ ਆਪਣਾ ਕਮਰਾ ਨਹੀਂ ਖੋਲ੍ਹ ਰਹੀ।’

ਇਸ ਉਪਰੰਤ ਜਦੋਂ ਉਹ ਆਪਣੇ ਪਰਿਵਾਰ ਨਾਲ ਇੱਥੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਲੜਕੀ ਚੁਬਾਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਈ ਸੀ। ਮਾਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਨਾਭਾ ਵਿੱਚ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦਾ ਹੈ, ਜੋ ਅੱਜ ਵੀ ਆਪਣੀ ਡਿਊਟੀ ’ਤੇ ਗਿਆ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਘਰੇਲੂ ਝਗੜੇ ਕਾਰਨ ਉਨ੍ਹਾਂ ਦੀ ਲੜਕੀ ਨੂੰ ਉਸ ਦੀ ਸੱਸ, ਸਹੁਰੇ ਤੇ ਮਾਮੇ ਵੱਲੋਂ ਗਲ਼ਾ ਘੁੱਟ ਕੇ ਮਾਰਿਆ ਗਿਆ ਹੈ ਅਤੇ ਬਾਅਦ ਵਿੱਚ ਘਰੋਂ ਫਰਾਰ ਹੋ ਗਏ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮ੍ਰਿਤਕਾ ਦੇ ਸਹੁਰਾ ਪਰਿਵਾਰ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮ੍ਰਿਤਕਾ ਦੇ ਪਰਿਵਾਰ ਦੇ ਬਿਆਨਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਅੱਜ ਮ੍ਰਿਤਕਾ ਦੇ ਪੇਕੇ ਪਰਿਵਾਰ ਤੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਰਿਸ਼ਤੇਦਾਰਾਂ ਨੇ ਥਾਣੇ ਆ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਮਾਲਵਿੰਦਰ ਸਿੰਘ ਦੇ ਬਿਆਨ ’ਤੇ ਮ੍ਰਿਤਕਾ ਦੇ ਪਤੀ ਅਮਨਿੰਦਰ ਸਿੰਘ, ਸੱਸ ਤੇ ਸਹੁਰੇ ਬਲਜਿੰਦਰ ਸਿੰਘ ਖਿਲਾਫ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਮਨਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਬਾਕੀ ਅਜੇ ਗ੍ਰਿਫ਼ਤ ਤੋਂ ਬਾਹਰ ਹਨ।



News Source link

- Advertisement -

More articles

- Advertisement -

Latest article