41.5 C
Patiāla
Friday, May 10, 2024

ਸੰਗਰੂਰ: ਵੱਖ-ਵੱਖ ਜਥੇਬੰਦੀਆਂ ਵਲੋਂ ਐੱਸਵਾਈਐੱਲ ਤੇ ਨਿਊਜ਼ਕਲਿੱਕ ਮਾਮਲੇ ’ਤੇ ਰੋਸ ਮਾਰਚ – punjabitribuneonline.com

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 9 ਅਕਤੂਬਰ

ਵੱਖ-ਵੱਖ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨਾਂ ਵਲੋਂ ਨਿਊਜ਼ਕਲਿੱਕ ਦੇ ਦਫ਼ਤਰ ਨੂੰ ਸੀਲ ਕਰਨ, ਪੱਤਰਕਾਰਾਂ ਦੇ ਟਿਕਾਣਿਆਂ ਉਪਰ ਛਾਪੇਮਾਰੀ, ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਅਤੇ ਐੱਸਵਾਈਐੱਲ ਦੇ ਮਾਮਲੇ ’ਤੇ ਸੁਪਰੀਮ ਕੋਰਟ ਦੇ ਹੁਕਮ ਖਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਧਰਨਾ ਦਿੱਤਾ ਗਿਆ।

ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਇਥੇ ਰੇਲਵੇ ਸਟੇਸ਼ਨ ਨੇੜੇ ਇਕੱਠੇ ਹੋਏ, ਜਿਥੋਂ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ,ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਖਜ਼ਾਨਚੀ ਬਿੱਕਰ ਸਿੰਘ ਹਥੋਆ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਸਿੰਘ ਹਥਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਕਿਹਾ ਕਿ ਇਹ ਛਾਪੇਮਾਰੀ ਸਰਕਾਰ ਦੀਆਂ ਨੀਤੀਆਂ ਨਾਲੋਂ ਵਖਰੇਵਾਂ ਰੱਖਣ, ਆਲੋਚਨਾ ਕਰਨ ਅਤੇ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਪੱਤਰਕਾਰਾਂ, ਲੇਖਕਾਂ, ਜਮਹੂਰੀ ਹੱਕਾਂ ਦੇ ਰਾਖੇ ਕਾਰਕੁਨਾਂ ਅਤੇ ਸਿਆਸੀ ਵਿਰੋਧੀਆਂ ਨੂੰ ਦਬਾਉਣ, ਧਮਕਾਉਣ ਦੇ ਫਾਸ਼ੀਵਾਦੀ ਹਮਲਿਆਂ ਦੇ ਜਾਰੀ ਰੱਖਣ ਦਾ ਹੀ ਹਿੱਸਾ ਹੈ। ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਦੁਨੀਆ ਭਰ ਵਿੱਚ ਸਰਕਾਰ ਦੀ ਅਲੋਚਨਾ ਹੋ ਰਹੀ ਹੈ। ਦੂਸਰੇ ਪਾਸੇ ਸੁਪਰੀਮ ਕੋਰਟ ਦੇ ਐੱਸਵਾਈਐੱਲ ਨਹਿਰ ਦੀ ਪੰਜਾਬ ਖੇਤਰ ’ਚ ਆਉਂਦੇ ਹਿੱਸੇ ਦੀ ਨਿਸ਼ਾਨਦੇਹੀ ਕਰਾਉਣ ਦੇ ਆਦੇਸ਼ ਪੰਜਾਬ ਦੇ ਹਿੱਤਾਂ ਖਿਲਾਫ਼ ਹਨ। ਇਸ ਨਹਿਰ ਦਾ ਸਰਵੇ ਕਰਨ ਆਉਣ ਵਾਲੀਆਂ ਟੀਮਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਕਿਸੇ ਵੀ ਹਾਲਤ ਵਿੱਚ ਇਹ ਨਹਿਰ ਨਹੀਂ ਨਿਕਲਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੀ ਇਸ ਮੁੱਦੇ ਨੂੰ ਹੱਲ ਕਰਨ ਲਈ ਸਖਤ ਸਟੈਂਡ ਲਵੇ। ਇਸ ਮੌਕੇ ਕਿਸਾਨ ਆਗੂ ਮਿਹਰ ਸਿੰਘ ਈਸਾਪੁਰ ਲੰਡਾ, ਕੁਲਦੀਪ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਸਤੀਪੁਰਾ, ਸੁਖਦੇਵ ਸਿੰਘ ਉਭਾਵਾਲ, ਚਮਕੌਰ ਸਿੰਘ ਹਥਨ, ਜੁਝਾਰ ਸਿੰਘ ਬਡਰੁੱਖਾਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗੁਰਚਰਨ ਸਿੰਘ ਘਰਾਚੋਂ, ਸੁਖਵਿੰਦਰ ਸਿੰਘ ਬਟੜਿਆਣਾ, ਬੀਰੂ ਸਿੰਘ ਭੰਮਬੱਦੀ ਨੇ ਵੀ ਸੰਬੋਧਨ ਕੀਤਾ



News Source link

- Advertisement -

More articles

- Advertisement -

Latest article