39 C
Patiāla
Saturday, April 27, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 10 ਅਕਤੂਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦਾ ਜੋਤੀ ਜੋਤ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਸਮਾਗਮ ਵਿੱਚ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਉਸ ਵੇਲੇ ਦੁਨੀਆਂ ਵਿਚ ਆਏ ਸਨ, ਜਦੋਂ ਸਮਾਜ ਵਿਚ ਬਹੁਤ ਸਾਰੇ ਭਰਮ ਭੁਲੇਖੇ ਸਨ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਸੀ। ਗੁਰੂ ਨੇ ਸਮਾਜ ਵਿਚੋਂ ਸਾਰੇ ਭਰਮ ਭੁਲੇਖੇ ਦੂਰ ਕੀਤੇ ਤੇ ਸਮਾਜ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਅੱਜ ਸਮੁੱਚੀ ਸਿੱਖ ਕੌਮ ਗੁਰੂ ਦੇ ਦਰਸਾਏ ਮਾਰਗ ’ਤੇ ਚੱਲ ਦੇਸ਼ ਤੇ ਦੁਨੀਆ ਵਿਚ ਸੰਗਤਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਸਮਾਗਮ ਵਿਚ ਆਈਆਂ ਸੰਗਤਾਂ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਧੰਨਵਾਦ ਕੀਤਾ।



News Source link

- Advertisement -

More articles

- Advertisement -

Latest article