28.6 C
Patiāla
Monday, April 29, 2024

ਮਜ਼ਦੂਰ ਵਿਰੋਧੀ ਨੋਟੀਫਿਕੇਸ਼ਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ – punjabitribuneonline.com

Must read


ਗੁਰਿੰਦਰ ਸਿੰਘ

ਲੁਧਿਆਣਾ, 10 ਅਕਤੂਬਰ

ਏਟਕ, ਸੀਟੂ ਅਤੇ ਸੀਟੀਯੂ ਪੰਜਾਬ ਵੱਲੋਂ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਘੰਟੇ ਕਰਨ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰੀ ਸਾਂਝੀ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ ਮਜ਼ਦੂਰ ਵਿਰੋਧੀ ਨੋਟੀਫਿਕੇਸ਼ਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਸਾਥੀ ਪਰਮਜੀਤ ਸਿੰਘ, ਐੱਮਐੱਸ ਭਾਟੀਆ ਅਤੇ ਜੁਗਿੰਦਰ ਰਾਮ ਨੇ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਮਜ਼ਦੂਰ ਮਾਰੂ ਨੋਟੀਫਿਕੇਸ਼ਨ ਵਾਪਸ ਲੈਣ ਸਬੰਧੀ 16 ਅਕਤੂਬਰ ਨੂੰ ਟਰੇਡ ਯੂਨੀਅਨਾਂ ਵੱਲੋਂ ਸਾਂਝੇ ਤੌਰ ’ਤੇ ਡੀਸੀ ਅਤੇ ਅਸਿਸਟੈਂਟ ਲੇਬਰ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ 23 ਅਕਤੂਬਰ ਨੂੰ ਲੇਬਰ ਦਫ਼ਤਰ ਲੁਧਿਆਣਾ ਦੇ ਸਾਹਮਣੇ ਵਿਸ਼ਾਲ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਆਪਣੀ ਮਜ਼ਦੂਰ ਵਿਰੋਧੀ ਸੋਚ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿਉਂਕਿ ਇਸ ਨੋਟੀਫਿਕੇਸ਼ਨ ਵਿੱਚ ਕੇਵਲ ਉਦਯੋਗਪਤੀਆਂ ਦੇ ਹੱਕ ਦੀ ਗੱਲ ਕੀਤੀ ਗਈ ਹੈ ਜਦਕਿ ਮਜ਼ਦੂਰ ਜਾਂ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖ ਕੇ ਕੰਮ ਦੇ ਘੰਟਿਆਂ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਤਾਂ ਪਹਿਲਾਂ ਹੀ ਵਧ ਰਹੀ ਮਹਿੰਗਾਈ ਕਾਰਨ ਪਿਸ ਰਿਹਾ ਹੈ ਅਤੇ ਉਦਯੋਗਪਤੀ ਤੇ ਸਰਕਾਰ ਦੋਨੋਂ ਹੀ ਰਲ ਮਿਲ ਕੇ ਬੇਰੁਜ਼ਗਾਰੀ ਦਾ ਲਾਭ ਉਠਾ ਕੇ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ। ਇਸ ਮੌਕੇ ਸੀਟੂ ਪੰਜਾਬ ਦੇ ਜਨਰਲ ਸਕੱਤਰ ਸਾਥੀ ਚੰਦਰਸ਼ੇਖਰ, ਸੀਟੀਯੂ ਦੇ ਪ੍ਰਧਾਨ ਦੇਵਰਾਜ ਵਰਮਾ ਅਤੇ ਜੁਆਇੰਟ ਕੌਂਸਲ ਆਫ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਸਾਥੀ ਡੀਪੀ ਮੌੜ ਤੋਂ ਇਲਾਵਾ ਸਾਥੀ ਚਰਨ ਸਿੰਘ ਸਰਾਭਾ, ਸੁਖਵਿੰਦਰ ਸਿੰਘ ਲੋਟੇ, ਸੁਭਾਸ਼ ਰਾਨੀ, ਅਮਰਨਾਥ ਕੂੰਮ ਕਲਾਂ, ਕਮੇਸ਼ਵਰ ਯਾਦਵ, ਜ਼ੋਰਾ ਸਿੰਘ ਅਤੇ ਬਲਰਾਮ ਆਦਿ ਨੇ ਮੰਗ ਕੀਤੀ ਕਿ ਕੰਮ ਦੇ ਘੰਟੇ ਪਹਿਲਾਂ ਵਾਂਗ ਕਰ ਕੇ ਘੱਟੋ-ਘੱਟ ਉਜਰਤ ਹਰ ਪੰਜ ਸਾਲ ਬਾਅਦ ਦੁਹਰਾਈ ਜਾਵੇ।



News Source link

- Advertisement -

More articles

- Advertisement -

Latest article