41.8 C
Patiāla
Monday, May 6, 2024

ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਸਕੀਮ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ 31 ਨੂੰ

Must read


ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਰਾਜਨੀਤਕ ਪਾਰਟੀਆਂ ਨੂੰ ਚੰਦਾ ਦੇਣ ਸਬੰਧੀ ਚੋਣ ਬਾਂਡ ਸਕੀਮ ਦੀ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਆਖਰੀ ਸੁਣਵਾਈ ਲਈ ਤਰੀਕ 31 ਅਕਤੂਬਰ ਤੈਅ ਕੀਤੀ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ 2024 ਦੀਆਂ ਆਮ ਚੋਣਾਂ ਲਈ ਚੋਣ ਬਾਂਡ ਸਕੀਮ ਖੁੱਲ੍ਹਣ ਤੋਂ ਪਹਿਲਾਂ ਇਸ ਮਾਮਲੇ ’ਤੇ ਫ਼ੈਸਲਾ ਕਰਨ ਦੀ ਲੋੜ ਹੈ। ਗ਼ੈਰ-ਸਰਕਾਰੀ ਸੰਗਠਨ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ ਵੱਲੋਂ ਪੇਸ਼ ਹੋਏ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਚੋਣ ਬਾਂਡ ਰਾਹੀਂ ਗੁਮਨਾਮ ਚੰਦੇ ਨਾਲ ਭ੍ਰਿਸ਼ਟਾਚਾਰ ਵਧਦਾ ਹੈ। ਬੈਂਚ ਨੇ ਕਿਹਾ, ‘‘ਅਸੀਂ ਸੁਣਵਾਈ ਕਰ ਰਹੇ ਹਾਂ।’’ ਚੋਣ ਬਾਂਡ ਸਕੀਮ ਸਬੰਧੀ ਕੁਝ ਮੁੱਢਲੀਆਂ ਪਟੀਸ਼ਨਾਂ ’ਤੇ ਸੁਣਵਾਈ ਮਗਰੋਂ ਬਾਅਦ ਬੈਂਚ ਨੇ ਚਾਰ ਪਟੀਸ਼ਨਾਂ 31 ਅਕਤੂਬਰ ਨੂੰ ਆਖਰੀ ਸੁਣਵਾਈ ਲਈ ਰੱਖ ਲਈਆਂ ਤੇ ਕਿਹਾ ਕਿ ਜੇਕਰ ਕਾਰਵਾਈ ਅੱਗੇ ਵਧਦੀ ਹੈ ਤਾਂ 1 ਨਵੰਬਰ ਨੂੰ ਪਟੀਸ਼ਨਾਂ ’ਤੇ ਸੁਣਵਾਈ ਹੋ ਸਕਦੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article