38.2 C
Patiāla
Friday, May 3, 2024

ਸੂਬੇ ਦੀਆਂ ਮੰਡੀਆਂ ’ਚ 12 ਲੱਖ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ: ਕਟਾਰੂਚੱਕ – punjabitribuneonline.com

Must read


ਪਰਸ਼ੋਤਮ ਬੱਲੀ

ਬਰਨਾਲਾ, 11 ਅਕਤੂਬਰ

ਇਥੇ ਦਾਣਾ ਮੰਡੀ ਵਿਖੇ ਪੁੱਜੇ ਖੁਰਾਕ ਸਵਿਲ ਸਪਲਾਈ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 12 ਲੱਖ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ। 11.17 ਲੱਖ ਟਨ ਖਰੀਦ ਅਤੇ 1400 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬਾ ਆਪਣੇ 182 ਲੱਖ ਟਨ ਝੋਨੇ ਦੀ ਖਰੀਦ ਦੇ ਟੀਚੇ ਨੂੰ ਆਸਾਨੀ ਨਾਲ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਖਰੀਦਣ ਦੇ 10 ਘੰਟਿਆਂ ਤੋਂ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ। ਆੜ੍ਹਤੀਆਂ, ਸ਼ੈਲਰਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਬਾਰੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੀ ਹੈ ਕਿ ਹੜਤਾਲ ‘ਤੇ ਬੈਠੇ ਵਰਗ ਦੀਆਂ ਮੰਗਾਂ ਮੰਨੀਆਂ ਜਾਣ। ਰਾਜ ਦੇ 8.50 ਲੱਖ ਕਿਸਾਨ ਰਾਜ ਦੇ 854 ਖਰੀਦ ਕੇਂਦਰਾਂ ਵਿੱਚ ਆਪਣੀ ਉਪਜ ਵੇਚ ਰਹੇ ਹਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਸ ਦੀ ਬਜਾਏ ਮਸ਼ੀਨਰੀ ‘ਤੇ ਸਰਕਾਰੀ ਸਬਸਿਡੀ ਦੀ ਵਰਤੋਂ ਝੋਨੇ ਦੇ ਸਥਾਨਕ ਪ੍ਰਬੰਧਨ ਲਈ ਕਰਨ। ਮੰਤਰੀ ਨੇ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ। ਉਨ੍ਹਾਂ ਝੋਨੇ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਨਾਜ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਬਰਨਾਲਾ ‘ਚ 10 ਅਕਤੂਬਰ ਤੱਕ 650 ਟਨ ਝੋਨੇ ਦੀ ਆਮਦ ਹੋਈ ਹੈ।



News Source link

- Advertisement -

More articles

- Advertisement -

Latest article