26.6 C
Patiāla
Sunday, April 28, 2024

ਸਿਰਸਾ: ਆਸ਼ਾ ਵਰਕਰਾਂ ਨੇ ਅਮਿਤ ਸ਼ਾਹ ਤੇ ਖੱਟਰ ਦੇ ਪੁਤਲੇ ਫੂਕੇ

Must read


ਪ੍ਰਭੂ ਦਿਆਲ

ਸਿਰਸਾ, 12 ਅਕਤੂਬਰ

ਰੋਹਤਕ ’ਚ ਆਸ਼ਾ ਵਰਕਰਾਂ ਨਾਲ ਹੋਏ ਕਥਿਤ ਦੁਰਵਵਿਹਾਰ ਦੇ ਵਿਰੋਧ ’ਚ ਆਸ਼ਾ ਵਰਕਰਾਂ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ। ਆਸ਼ਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੋਹਤਕ ’ਚ ਵਰਕਰਾਂ ਨਾਲ ਪੁਲੀਸ ਵੱਲੋਂ ਕੀਤੇ ਗਏ ਕਥਿਤ ਦੁਰਵਵਿਹਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਮਿੰਨੀ ਸਕੱਤਰੇਤ ਦੇ ਬਾਹਰ ਆਸ਼ਾ ਵਰਕਰਾਂ ਦਾ ਧਰਨਾ 66ਵੇਂ ਦਿਨ ਵੀ ਜਾਰੀ ਰਿਹਾ।

ਆਸ਼ਾ ਵਰਕਰਜ਼ ਯੂਨੀਅਨ ਨਾਲ ਜੁੜੀਆਂ ਆਸ਼ਾ ਵਰਕਰ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੀਆਂ ਹੋਈਆਂ ਜਿਥੋਂ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਲੈ ਕੇ ਬਾਬਾ ਭੂਮਣ ਸ਼ਾਹ ਚੌਕ ਪੁੱਜਿਆ, ਜਿਥੇ ਉਨ੍ਹਾਂ ਨੇ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ’ਤੇ ਆਸ਼ਾ ਵਰਕਰ ਯੂਨੀਅਨ ਦੀ ਆਗੂ ਕਲਾਵਤੀ ਮਾਖੋਸਰਾਣੀ, ਦਰਸ਼ਨਾ, ਸ਼ਿਮਲਾ ਕੰਬੋਜ ਨੇ ਕਿਹਾ ਕਿ ਆਸ਼ਾ ਵਰਕਰ ਆਪਣੀਆਂ ਮੰਗਾਂ ਦੀ ਪੂਰੀ ਲਈ ਸ਼ਾਂਤੀਪੂਰਨ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਕੱਲ੍ਹ ਰੋਹਤਕ ’ਚ ਆਸ਼ਾ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣਾ ਚਾਹੁੰਦੀਆਂ ਸਨ ਪਰ ਪੁਲੀਸ ਨੇ ਨਾ ਸਿਰਫ ਆਸ਼ਾ ਵਰਕਰਾਂ ਨੂੰ ਬੈਰੀਕੇਡ ਲਾ ਕੇ ਰੋਕਿਆ ਬਲਕਿ ਕਈ ਮਹਿਲਾਵਾਂ ਨੇ ਪੁਲੀਸ ਵੱਲੋਂ ਬਦਸਲੂਕੀ ਕੀਤੀ ਗਈ ਤੇ ਕਈ ਆਸ਼ਾ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਕਾਰਨ ਸੂਬੇ ਭਰ ਦੀਆਂ ਆਸ਼ਾ ਵਰਕਰਾਂ ’ਚ ਭਾਰੀ ਰੋਹ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਆਸ਼ਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਇਹ ਅੰਦੋਲਨ ਜਾਰੀ ਰਹੇਗਾ। ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ ਤੇ ਘਟੋ ਘੱਟ 26 ਹਜ਼ਾਰ ਰੁਪਏ ਮਹੀਨਾ ਤਨਖਾਹ ਤੇ ਹੋਰ ਸਰਕਾਰੀ ਮੁਲਾਜ਼ਮ ਨੂੰ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਆਸ਼ਾ ਵਰਕਰ ਨੂੰ ਵੀ ਦਿੱਤੀਆਂ ਜਾਣ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਆਸ਼ਾ ਵਰਕਰ ਮੌਜੂਦ ਸਨ।



News Source link
#ਸਰਸ #ਆਸ਼ #ਵਰਕਰ #ਨ #ਅਮਤ #ਸ਼ਹ #ਤ #ਖਟਰ #ਦ #ਪਤਲ #ਫਕ

- Advertisement -

More articles

- Advertisement -

Latest article