ਜੈਪੁਰ, 19 ਨਵੰਬਰ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜਸਥਾਨ ਦੇ ਸ਼ਾਹਪੁਰਾ ਵਿੱਚ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ, ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਰੁਤਬਾ ਵਧਿਆ ਹੈ। ਉਨ੍ਹਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਸੂਬੇ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਮਾਵਾਂ ਤੇ ਭੈਣਾਂ ਨੂੰ ਸੁਰੱਖਿਆ ਪ੍ਰਦਾਨ ਕਰ ਸਕਦੇ ਹਨਠ, ਸਿਰਫ ਉਨ੍ਹਾਂ ਨੂੰ ਹੀ ਸੱਤਾ ਸੰਭਾਲਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਤਪਾਤ ਤੇ ਧਰਮ ਦੇ ਆਧਾਰ ’ਤੇ ਨਹੀਂ ਚੱਲਦੀ ਸਗੋਂ ਮਨੁੱਖਤਾ ਦੇ ਆਧਾਰ ’ਤੇ ਚਲਾਉਣੀ ਚਾਹੀਦੀ ਹੈ। -ਪੀਟੀਆਈ