16 C
Patiāla
Thursday, December 7, 2023

Honey Singh: ਹਨੀ ਸਿੰਘ ਨੇ ਲਾਈਵ ਸ਼ੋਅ ਦੌਰਾਨ ਪ੍ਰਸ਼ੰਸਕ ਨੂੰ ਕਿਉਂ ਕੱਢਿਆਂ ਗਾਲ੍ਹਾਂ, ਰੈਪਰ ਨੇ ਖੁਲਾਸਾ ਕਰ ਦੱਸੀ ਵਜ੍ਹਾ

Must read


Honey Singh Angry On Boy: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਤਲਾਕ ਦੀਆਂ ਖਬਰਾਂ ਤੋਂ ਬਾਅਦ ਹਨੀ ਸਿੰਘ ਇੱਕ ਵਾਰ ਫਿਰ ਤੋਂ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਹਨੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕਲਾਕਾਰ ਇੱਕ ਪ੍ਰਸ਼ੰਸਕ ਉੱਪਰ ਬੁਰੀ ਤਰ੍ਹਾਂ ਨਾਲ ਭੜਕਦਾ ਹੋਇਆ ਵਿਖਾਈ ਦੇ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰੈਪਰ ਹਨੀ ਨੇ ਗੁੱਸੇ ਵਿੱਚ ਆ ਉਸ ਪ੍ਰਸ਼ੰਸਕ ਨੂੰ ਗਾਲ੍ਹਾਂ ਤੱਕ ਕੱਢ ਦਿੱਤੀਆਂ। 

Sirf Panjabiyat ਇੰਸਟਾਗ੍ਰਾਮ ਉੱਪਰ ਰੈਪਰ ਯੋ ਯੋ ਹਨੀ ਸਿੰਘ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਰੈਪਰ ਗਾਲ੍ਹਾਂ ਕੱਢਣ ਦਾ ਕਾਰਨ ਵੀ ਦੱਸਦਾ ਵਿਖਾਈ ਦੇ ਰਿਹਾ ਹੈ। ਇਸ ਦੌਰਾਨ ਹਨੀ ਸਿੰਘ ਦੱਸਦਾ ਹੈ ਕਿ ਇੱਕ ਮੁੰਡੇ ਦੁਆਰਾ ਕੁੜੀ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਇਸ ਦੌਰਾਨ ਸਟੇਜ ਤੋਂ ਹੀ ਉਸਨੂੰ ਰੋਕਿਆ ਸੀ। ਤੁਸੀ ਵੀ ਵੇਖੋ ਰੈਪਰ ਨੇ ਕਿਵੇਂ ਲਗਾਈ ਮੁੰਡੇ ਦੀ ਕਲਾਸ…


ਢਾਈ ਸਾਲ ਬਾਅਦ ਤਲਾਕ ਨੂੰ ਮਿਲੀ ਮਨਜ਼ੂਰੀ

ਜਾਣਕਾਰੀ ਲਈ ਦੱਸ ਦੇਈਏ ਕਿ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਵਿਚਕਾਰ ਢਾਈ ਸਾਲ ਪੁਰਾਣੇ ਮਾਮਲੇ ਨੂੰ ਕੋਰਟ ਨੇ ਖਤਮ ਕਰ ਦਿੱਤਾ ਅਤੇ ਦੋਹਾਂ ਧਿਰਾਂ ਨੂੰ ਤਲਾਕ ਦਾ ਹੁਕਮ ਦੇ ਦਿੱਤਾ। ਹਨੀ ਦੀ ਪਤਨੀ ਨੇ ਸਿੰਘ ‘ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਸ਼ਾਲਿਨੀ ਨੇ ਦੱਸਿਆ ਕਿ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਸੀ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਹਨੀ ਸਿੰਘ ਦਾ ਗੀਤ ਡੇਥ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।





News Source link

- Advertisement -

More articles

- Advertisement -

Latest article