ਨਵੀਂ ਦਿੱਲੀ, 21 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਕਾਂਗਰਸ ਪਾਰਟੀ ਵੱਲੋਂ ਪ੍ਰਚਾਰਿਆ ਗਿਆ ਯੰਗ ਇੰਡੀਅਨ ਜੋ ਨੈਸ਼ਨਲ ਹੈਰਾਲਡ ਅਖਬਾਰ ਦਾ ਮਾਲਕ ਹੈ, ਦੇ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 751.9 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਖਬਾਰ ਦੇ ਪ੍ਰਕਾਸ਼ਕ ਐਸੋਸੀਏਟਿਡ ਜਰਨਲਜ਼ ਲਿਮਟਿਡ ਅਤੇ ਇਸ ਦੀ ਹੋਲਡਿੰਗ ਕੰਪਨੀ ਯੰਗ ਇੰਡੀਅਨ ਦੇ ਖਿਲਾਫ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਇੱਕ ਆਰਜ਼ੀ ਹੁਕਮ ਜਾਰੀ ਕੀਤਾ ਗਿਆ ਹੈ। -ਪੀਟੀਆਈ