29.1 C
Patiāla
Sunday, May 5, 2024

ਸੰਸਦ ਸੁਰੱਖਿਆ ਮਾਮਲਾ: ਭਾਜਪਾ ਨੇ ਆਪਣੇ ਸੰਸਦ ਮੈਂਬਰ ’ਤੇ ਕਾਰਵਾਈ ਦੀ ਥਾਂ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ: ਕਾਂਗਰਸ

Must read


ਨਵੀਂ ਦਿੱਲੀ, 19 ਦਸੰਬਰ

ਕਾਂਗਰਸ ਨੇ ਅੱਜ ਕਿਹਾ ਕਿ ਇਹ ਅਫ਼ਸੋਸਨਾਕ ਹੈ ਕਿ ਦਰਸ਼ਕ ਗੈਲਰੀ ਤੋਂ ਛਾਲ ਮਾਰਨ ਵਾਲੇ ਵਿਅਕਤੀਆਂ ਨੂੰ ਲੋਕ ਸਭਾ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਿਮਹਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਮੰਗ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ’ਤੇ ਕਿਹਾ,‘ਇਹ ਅਫਸੋਸਨਾਕ ਹੈ ਕਿ ਭਾਜਪਾ ਦੇ ਸੰਸਦ ਮੈਂਬਰ, ਜਿਸ ਨੇ 13 ਦਸੰਬਰ ਨੂੰ ਦੋ ਮੁਲਜ਼ਮਾਂ ਨੂੰ ਲੋਕ ਸਭਾ ਵਿਚ ਦਾਖਲ ਹੋਣ ਵਿਚ ਮਦਦ ਕੀਤੀ ਸੀ, ਹਾਲੇ ਵੀ ਆਪਣੇ ਅਹੁਦੇ ’ਤੇ ਬਰਕਰਾਰ ਹੈ, ਜਦੋਂ ਕਿ ਭਾਜਪਾ ਦੇ ਉਸ ਸੰਸਦ ਮੈਂਬਰ ਦੀ ਭੂਮਿਕਾ ‘ਤੇ ਗ੍ਰਹਿ ਮੰਤਰੀ ਤੋਂ ਬਿਆਨ ਦੀ ਮੰਗ ਕਰਨ ਵਾਲੇ ਵਿਰੋਧੀ ਗਠਜੋੜ ਇੰਡੀਆ ਦੇ ਦੋਵਾਂ ਸਦਨਾਂ ਦੇ 93 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।’



News Source link

- Advertisement -

More articles

- Advertisement -

Latest article