35.3 C
Patiāla
Thursday, May 2, 2024

ਵਿਧਾਇਕਾ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਬਿਨਾ ਬੇਰੰਗ ਪਰਤੀ – punjabitribuneonline.com

Must read


ਪੱਤਰ ਪੇ੍ਰਕ

ਰਾਮਾਂ ਮੰਡੀ, 19 ਦਸੰਬਰ

ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਦਾ ਪਿੰਡ ਫੁੱਲੋਖਾਰੀ ਵਿਖੇ ਪਹੁੰਚਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਵਿਰੋਧ ਕੀਤਾ। ਇਸ ਮੌਕੇ ਵਿਧਾਇਕਾ ਨੂੰ ਕਾਲੀਆਂ ਝੰਡੀਆਂ ਵਿਖਾ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਹਲਕਾ ਵਿਧਾਇਕਾ ਅੱਜ ਪਿੰਡ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਪਿੰਡ ਪੁੱਜੇ ਸਨ। ਕਿਸਾਨ ਆਗੂਆਂ ਸੀਨੀਅਰ ਜਿਲਾ ਮੀਤ ਪ੍ਰਧਾਨ ਜੋਧਾ ਸਿੰਘ ਨੰਗਲਾ, ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ, ਪਿੰਡ ਇਕਾਈ ਪ੍ਰਧਾਨ ਮਲਕੀਤ ਸਿੰਘ, ਖਜਾਨਚੀ ਸਿਕੰਦਰ ਸਿੰਘ, ਜਨਰਲ ਸਕੱਤਰ ਸਤਗੁਰ ਸਿੰਘ ਨੇ ਕਿਹਾ ਹਲਕੇ ਦੀ ਲੀਡਰਸ਼ਿਪ ਦੀ ਸਿਆਸੀ ਸ਼ਹਿ ’ਤੇ ਪਿੰਡ ਦੇ ਸਰਪੰਚ ਸਮੇਤ ਪੰਜ ਵਿਕਤੀਆਂ ’ਤੇ ਝੂਠੇ ਕੇਸ ਦਰਜ ਕੀਤੇ ਗਏ ਜਿਸ ਨੂੰ ਬਾਅਦ ਵਿਚ ਜੱਥੇਬੰਦੀ ਦੇ ਸਖਤ ਵਿਰੋਧ ਅਤੇ ਸੰਘਰਸ਼ ਤੋਂ ਬਾਅਦ ਪ੍ਰਸ਼ਾਸਨ ਨੂੰ ਰੱਦ ਕਰਨਾ ਪਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਆਪ ਦੇ ਪਿੰਡ ਪੱਧਰ ਦੇ ਕੁਝ ਸਥਾਨਕ ਆਗੂਆਂ ਦੀ ਸ਼ਹਿ ’ਤੇ ਸਰਕਾਰ ਤੋਂ ਗਰੀਬ ਨੂੰ ਮਿਲਣ ਵਾਲੀ ਕਣਕ ਜਾਣਬੁੱਝ ਕੇ ਗਰੀਬ ਨੂੰ ਨਹੀਂ ਵੰਡੀ ਗਈ ਜਦੋਂ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਬਾਅਦ ਵਿੱਚ ਪਰਾਲੀ ਸਾੜਨ ਦੇ ਦੋਸ਼ ਹੇਠ ਕਿਸਾਨਾਂ ’ਤੇ ਕੇਸ ਦਰਜ ਕੀਤੇ ਗਏ ਪਰ ਹੁਣ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਕਾਰਨ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ, ਨਾਲ ਹੀ ਕੁਝ ਸਮਾਂ ਪਹਿਲਾਂ ਜਿਸ ਕਾਰਨ ਪਿੰਡ ਵਾਸੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਹਲਕਾ ਵਿਧਾਇਕਾ ਨੂੰ ਅੱਜ ਦੌਰੇ ਦੌਰਾਨ ਉਦਘਾਟਨ ਨਾ ਕਰਕੇ ਬੇਰੰਗ ਪਰਤਣਾ ਪਿਆ। ਦੂਜੇ ਪਾਸੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਗੱਲ ਤੋਂ ਇਹ ਸਾਫ ਹੋ ਜਾਂਦਾ ਹੈ ਕਿ ਦੋ ਸਾਲਾਂ ਦੇ ਅਰਸੇ ’ਚ ਹੀ ਲੋਕਾਂ ਦਾ ਇਨ੍ਹਾਂ ਤੋਂ ਮੋਹ ਭੰਗ ਹੋ ਗਿਆ ਹੈੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ।



News Source link

- Advertisement -

More articles

- Advertisement -

Latest article