38 C
Patiāla
Friday, May 3, 2024

ਦਿੱਲੀ ਦੇ ਕਨਾਟ ਪਲੇਸ ’ਚ ਇਮਾਰਤ ਨੂੰ ਅੱਗ ਲੱਗੀ

Must read


ਮਨਧੀਰ ਦਿਓਲ

ਨਵੀਂ ਦਿੱਲੀ, 21 ਦਸੰਬਰ

ਦਿੱਲੀ ਦੇ ਕਨਾਟ ਪਲੇਸ ਦੇ ਕੇਂਦਰ ਵਿੱਚ ਸਥਿਤ ਗੋਪਾਲਦਾਸ ਬਿਲਡਿੰਗ ਵਿੱਚ ਅੱਜ ਬਾਅਦ ਦੁਪਹਿਰ ਅੱਗ ਲੱਗ ਗਈ। ਇਸ ਇਮਾਰਤ ਵਿੱਚ ਕਈ ਪ੍ਰਾਈਵੇਟ ਕੰਪਨੀਆਂ ਦੇ ਦਫ਼ਤਰ ਹਨ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਰਟਸਰਕਟ ਹੋਣ ਕਾਰਨ 17 ਮਜ਼ਿਲਾ ਇਮਾਰਤ ਦੀ ਅੱਠਵੀਂ ਮੰਜ਼ਿਲ ’ਤੇ ਅੱਗ ਲੱਗੀ ਗਈ, ਜੋ ਨੌਵੀਂ, ਦਸਵੀਂ ਅਤੇ 11ਵੀਂ ਮੰਜ਼ਿਲ ਤੱਕ ਫੈਲ ਗਈ। ਦੂਰੋਂ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਨਜ਼ਰ ਆ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਮਾਰਤ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਚਾਅ ਮੁਹਿੰਮ ਦੌਰਾਨ ਇੱਕ ਫਾਇਰ ਮੁਲਾਜ਼ਮ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਦਿੱਲੀ ਫਾਇਰ ਸਰਵਿਸਿਜ਼ ਦੇ ਡਿਵੀਜ਼ਨ ਫਾਇਰ ਅਫਸਰ ਰਾਜਿੰਦਰ ਅਟਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਜੇ ਦੀ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਲਗਪਗ 2.10 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਫਾਇਰ ਮੁਲਾਜ਼ਮ ਨੂੰ ਮਾਮੂਲੀ ਸੱਟ ਲੱਗੀ ਹੈ।

ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਹੋਰ ਅਧਿਕਾਰੀ ਮੁਤਾਬਕ, ਪਹਿਲਾਂ ਸ਼ੱਕ ਸੀ ਕਿ ਅੱਗ ਗਿਆਰ੍ਹਵੀਂ ਮੰਜ਼ਿਲ ਤੋਂ ਸ਼ੁਰੂ ਹੋਈ ਹੈ। ਲਗਪਗ 15 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।

ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ 12:56 ਅਤੇ 12:57 ਵਜੇ ਦੇ ਵਿਚਕਾਰ ਇੱਕ ਐਮਰਜੈਂਸੀ ਕਾਲ ਆਈ ਸੀ। ਵਿਭਾਗ ਵੱਲੋਂ ਫੌਰੀ ਕਾਰਵਾਈ ਕਰਦਿਆਂ ਇਮਾਰਤ ਨੂੰ ਖਾਲੀ ਕਰਵਾਇਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰਵਾਏ ਗਏ। ਦਿੱਲੀ ਪੁਲੀਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਮਾਰਤ ਵਿੱਚ ਬੇਕਾਰ ਪਏ ਮੈਟੀਰੀਅਲ ਨੂੰ ਅੱਗ ਲੱਗ ਗਈ, ਜੋ ਅੱਗੇ ਫੈਲ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਣਗਹਿਲੀ ਵਰਤਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ

ਡੀਟੀਸੀ ਬੱਸ ਨੂੰ ਲੱਗੀ ਅੱਗ, ਤਿੰਨ ਫਾਇਰ ਟੈਂਡਰ ਨੇ ਬੁਝਾਈ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦੱਖਣੀ ਦਿੱਲੀ ਦੇ ਆਸ਼ਰਮ ਇਲਾਕੇ ’ਚ ਵੀਰਵਾਰ ਨੂੰ ਡੀਟੀਸੀ ਦੀ ਬੱਸ ਨੂੰ ਅੱਗ ਲੱਗ ਗਈ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 1 ਵਜੇ ਘਟਨਾ ਦੀ ਸੂਚਨਾ ਮਿਲੀ ਕਿ ਡੀਟੀਸੀ ਬੱਸ ਨੂੰ ਅੱਗ ਦੱਖਣੀ ਦਿੱਲੀ ਦੇ ਆਸ਼ਰਮ ਖੇਤਰ ਵਿੱਚ ਵੀਰਵਾਰ ਨੂੰ ਇੱਕ ਡੀਟੀਸੀ ਬੱਸ ਨੂੰ ਅੱਗ ਲੱਗ ਗਈ। ਬੱਸ ਦੇ ਪਿਛਲੇ ਹਿੱਸੇ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਤਿੰਨ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਦੁਪਹਿਰ 2 ਵਜੇ ਦੇ ਕਰੀਬ ਬੁਝ ਗਈ ਅਤੇ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।



News Source link

- Advertisement -

More articles

- Advertisement -

Latest article