20 C
Patiāla
Wednesday, May 1, 2024

ਨਿਊਜ਼ਕਲਿੱਕ ਮਾਮਲਾ: ਪੁਲੀਸ ਨੂੰ ਜਾਂਚ ਲਈ ਦੋ ਮਹੀਨੇ ਦਾ ਹੋਰ ਸਮਾਂ ਦਿੱਤਾ

Must read


ਨਵੀਂ ਦਿੱਲੀ, 22 ਦਸੰਬਰ

ਦਿੱਲੀ ਦੀ ਅਦਾਲਤ ਨੇ ਨਿਊਜ਼ਕਲਿੱਕ ਖ਼ਿਲਾਫ਼ ਯੂਏਪੀਏ ਤਹਿਤ ਦਰਜ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਅੱਜ ਪੁਲੀਸ ਨੂੰ 60 ਹੋਰ ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ਵਿਚ ਦੋਸ਼ ਲਾਇਆ ਗਿਆ ਹੈ ਕਿ ਨਿਊਜ਼ਕਲਿੱਕ ਪੋਰਟਲ ਨੂੰ ਚੀਨ ਦੀ ਹਮਾਇਤ ਵਿੱਚ ਪ੍ਰਚਾਰ-ਪ੍ਰਸਾਰ ਲਈ ਫੰਡ ਮਿਲੇ ਸਨ। ਵਿਸ਼ੇਸ਼ ਜੱਜ ਹਰਦੀਪ ਕੌਰ ਨੇ ਨਿਊਜ਼ ਪੋਰਟਲ ਦੇ ਸੰਸਥਾਪਕ ਅਤੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਇਸਥ ਅਤੇ ਐੱਚ.ਆਰ ਵਿਭਾਗ ਦੇ ਮੁਖੀ ਅਮਿਤ ਚੱਕਰਵਰਤੀ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਇਹ ਹੁਕਮ ਦਿੱਲੀ ਪੁਲੀਸ ਵੱਲੋਂ ਦਾਇਰ ਉਸ ਪਟੀਸ਼ਨ ’ਤੇ ਸੁਣਾਇਆ ਹੈ, ਜਿਸ ਵਿੱਚ ਪੁਲੀਸ ਨੇ ਜਾਂਚ ਲਈ ਹੋਰ ਸਮਾਂ ਮੰਗਿਆ ਸੀ। -ਪੀਟੀਆਈ



News Source link

- Advertisement -

More articles

- Advertisement -

Latest article