37.7 C
Patiāla
Thursday, May 16, 2024

ਜੋੜ ਮੇਲ ਦੀ ਸੰਪੂਰਨਤਾ ਮੌਕੇ ਨਗਰ ਕੀਰਤਨ ਸਜਾਇਆ

Must read


ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 25 ਦਸੰਬਰ

ਗੁਰੂ ਗੋਬਿੰਦ ਸਿੰਘ ਨੂੰ ਸਮਰਪਿਤ ਲੱਗਦੇ ਜੋੜ ਮੇਲ ਦੀ ਸੰਪੂਰਨਤਾ ’ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਦੀਵਾਨ ਹਾਲ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਵੇਰੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇੱਕ ਵਿਸ਼ਾਲ ਨਗਰ ਕੀਰਤਨ ਪੁਲੀਸ ਮੁਲਾਜ਼ਮਾਂ ਵਲੋਂ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦੇਣ ਉਪਰੰਤ ਆਰੰਭ ਹੋਇਆ। ਅੱਜ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਜੋ ਗੁਰੂ ਘਰ ਨਤਮਸਤਕ ਹੋਏ। ਐਡਵੋਕੇਟ ਪ੍ਰਧਾਨ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਨੂੰ ਨਗਰ ਕੀਰਤਨ ਦੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਫਿਰ ਅਰਦਾਸ ਉਪਰੰਤ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਹ ਸ਼ਹੀਦੀ ਪੰਦਰਵਾੜੇ ਦੌਰਾਨ ਹਰ ਸਿੱਖ ਵੱਧ ਤੋਂ ਵੱਧ ਗੁਰਬਾਣੀ ਦਾ ਸਿਮਰਨ ਕਰੇ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ। ਪ੍ਰਧਾਨ ਧਾਮੀ ਨੇ ਕਿਹਾ ਕਿ ਸੰਗਤ ਸ਼ਹੀਦਾਂ ਦੇ ਸਨਮੁੱਖ ਹੋ ਕੇ ਅਰਦਾਸ ਕਰੇ ਕਿ ਜਿਹੜੀ ਦ੍ਰਿੜਤਾ ਗੁਰੂ ਸਾਹਿਬ ਨੇ ਸਾਡੇ ਵਿੱਚ ਭਰੀ ਸੀ ਅਸੀਂ ਉਸ ’ਤੇ ਕਾਇਮ ਰਹੀਏ। ਇਸ ਨਗਰ ਕੀਰਤਨ ਦੇ ਸਵਾਗਤ ਲਈ ਬਾਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਜਿੱਥੇ ਸਜਾਵਟੀ ਗੇਟ ਲਗਾਏ ਗਏ ਸਨ, ਉਥੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ। ਨਗਰ ਕੀਰਤਨ ’ਚ ਸ਼ਾਮਲ ਜੁਝਾਰੂ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਮਾਤਾ ਹਰਦੇਈ ਸਤਿਸੰਗ ਸਭਾ ਦੀਆਂ ਸ਼ਰਧਾਲੂ ਔਰਤਾਂ ਵੱਲੋਂ ਵੀ ਨਗਰ ਕੀਰਤਨ ਵਿੱਚ ਆਪਣੀ ਵਿਸ਼ੇਸ਼ ਹਾਜ਼ਰੀ ਲਗਵਾਈ ਗਈ। ਇਸ ਮੌਕੇ ਹਲਕਾ ਸਮਰਾਲਾ ਦੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਰਘਵੀਰ ਸਿੰਘ ਸਹਾਰਨਮਾਜਰਾ, ਬੀਬੀ ਹਰਜਿੰਦਰ ਕੌਰ ਬਾਜਵਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਹਰਜਤਿੰਦਰ ਸਿੰਘ ਬਾਜਵਾ, ਮੈਨੇਜਰ ਗੁਰਬਖ਼ਸ ਸਿੰਘ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਮੈਨੇਜਰ ਸਰਬਦਿਆਲ ਸਿੰਘ ਘਰਿਆਲਾ, ਬਾਬਾ ਮੋਹਣ ਸਿੰਘ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਬਲਜਿੰਦਰ ਸਿੰਘ ਤੂਰ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਆੜ੍ਹਤੀ ਅਰਵਿੰਦਰਪਾਲ ਸਿੰਘ ਵਿੱਕੀ, ਗੁਰਮੀਤ ਸਿੰਘ ਕਾਹਲੋਂ, ਸ਼ਿਵ ਕੁਮਾਰ ਸ਼ਿਵਲੀ, ਅਮਨਦੀਪ ਸਿੰਘ ਤਨੇਜਾ, ਦੇਸਰਾਜ ਰਹੀਮਾਬਾਦ, ਮੈਨੇਜਰ ਜਸਵੀਰ ਸਿੰਘ ਮੰਗਲੀ, ਚਰਨਜੀਤ ਲੱਖੋਵਾਲ, ਅੰਮ੍ਰਿਤਪਾਲ ਸਿੰਘ, ਦਲਵੀਰ ਸਿੰਘ ਕੰਗ, ਅਮਰੀਕ ਸਿੰਘ ਹੇੜੀਆਂ, ਜਗਦੀਸ਼ ਸਿੰਘ ਰਾਠੌਰ, ਡਾ. ਮਨਪ੍ਰੀਤ ਸਿੰਘ, ਰਾਜਵੰਤ ਸਿੰਘ ਗਿੱਲ, ਹਰਜਿੰਦਰ ਸਿੰਘ ਛੌੜੀਆਂ, ਦਲਜੀਤ ਸਿੰਘ ਬੁੱਲੇਵਾਲ, ਜਗਦੀਪ ਸਿੰਘ ਝੱਜ, ਸੰਦੀਪ ਆਈਟੀਆਈ, ਭਾਈ ਮਨਜੀਤ ਸਿੰਘ, ਸੁਖਮਿੰਦਰ ਸਿੰਘ ਕਾਹਲੋਂ, ਸਿਮਰਨਜੀਤ ਗੋਗੀਆ ਤੋਂ ਇਲਾਵਾ ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ ਸਿੰਘ, ਕਥਾਵਾਚਕ ਇਕਨਾਮ ਸਿੰਘ, ਅਕਾਊਂਟੈਂਟ ਸੁਖਦੇਵ ਸਿੰਘ, ਖਜਾਨਚੀ ਜਸਪਿੰਦਰ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ ਆਦਿ ਵੀ ਮੌਜੂਦ ਸਨ।

ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰਮੱਲ ਦੀ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਨੂੰ ਦੁੱਧ ਛਕਾਉਣ ਵਾਲੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਰਕਬਾ ਭਵਨ ਵਿਚ ਦੁੱਧ ਦੇ ਲੰਗਰ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਅਮਰੀਕਾ ਫਾਊਂਡੇਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਬਲਵੀਰ ਸਿੰਘ ਗਿੱਲ ਸਰਪੰਚ ਮੁੱਲਾਂਪੁਰ, ਗੁਰਮੀਤ ਕੌਰ ਆਹਲੂਵਾਲੀਆ ਪ੍ਰਧਾਨ ਮਹਿਲਾ ਵਿੰਗ ਫਾਊਂਡੇਸ਼ਨ ਪੰਜਾਬ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸ੍ਰੀ ਬਾਵਾ ਅਤੇ ਗਿੱਲ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਦੇ ਪਰਿਵਾਰ ਨੂੰ ਤਸੀਹੇ ਦੇ ਕੇ ਕੋਹਲੂ ਵਿੱਚ ਪੀੜਿਆ ਗਿਆ ਜੋ ਲਾਮਿਸਾਲ ਸ਼ਹਾਦਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਤਿਹਗੜ੍ਹ ਸਾਹਿਬ ਵਿੱਖੇ ਬਾਬਾ ਮੋਤੀ ਰਾਮ ਮਹਿਰਾ ਅਤੇ ਸਾਹਿਬਜ਼ਾਦਿਆਂ ਦੇ ਸੰਸਕਾਰ ਲਈ ਜ਼ਮੀਨ ਲੈ ਕੇ ਦੇਣ ਵਾਲੇ ਦੀਵਾਨ ਟੋਡਰ ਮੱਲ ਜੀ ਦੀ ਯਾਦ ਕਾਇਮ ਕਰੇ ਅਤੇ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਨੂੰ ਸਾਂਭਿਆ ਜਾਵੇ ਤਾਂ ਕਿ ਆਉਣ ਵਾਲੀਆਂ ਨਸਲਾਂ ਸਾਡੇ ਗੌਰਵਮਈ ਕੁਰਬਾਨੀਆਂ ਭਰੇ ਇਤਿਹਾਸ ਤੋਂ ਸੇਧ ਲੈ ਸਕਣ। ਇਸ ਸਮੇਂ ਸਾਹਿਰ ਆਹਲੂਵਾਲੀਆ, ਮਨਜੀਤ ਬਿੱਟੂ ਬਾਵਾ, ਰਮਨ ਬਾਵਾ, ਕੁਲਵਿੰਦਰ ਬਾਵਾ, ਪ੍ਰਦੀਪ ਬਾਵਾ, ਪਵਨ ਬਾਵਾ, ਰੀਨਾ ਬਾਵਾ, ਬਲਵਿੰਦਰ ਬਾਵਾ ਕੈਨੇਡਾ, ਪਰਮਜੀਤ ਕੌਰ ਅਤੇ ਸੁਖਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।



News Source link
#ਜੜ #ਮਲ #ਦ #ਸਪਰਨਤ #ਮਕ #ਨਗਰ #ਕਰਤਨ #ਸਜਇਆ

- Advertisement -

More articles

- Advertisement -

Latest article