29.1 C
Patiāla
Saturday, May 4, 2024

ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ’ਚ ਸਮਾਗਮ

Must read


ਮੰਡੀ ਗੋਬਿੰਦਗੜ੍ਹ: ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ਵਿੱਚ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ। ਇਸ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ ਹਾਜ਼ਰ ਸਨ। ਸਕੂਲ ਅਧਿਆਪਕਾਵਾਂ ਗੁਰਮੀਤ ਕੌਰ, ਅਮਨਪ੍ਰੀਤ ਕੌਰ ਅਤੇ ਨੀਲਮ ਨੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਸੰਗੀਤਾ ਸ਼ਰਮਾ ਨੇ ਲਸਾਨੀ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਨਾਇਕਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਇਹ ਮਹਿਸੂਸ ਕਰਨਾ ਚਾਹੀਦਾ ਹੈ ਕਿ ਸਾਨੂੰ ਆਪਣੀ ਆਜ਼ਾਦੀ ਦੀ ਰੱਖਿਆ ਲਈ ਉਨ੍ਹਾਂ ਦੇ ਬਲੀਦਾਨ ਲਈ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ। -ਨਿੱਜੀ ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article