25 C
Patiāla
Monday, April 29, 2024

ਸੁਖਬੀਰ ਬਾਦਲ ਦਾ ਮੁਆਫ਼ੀ ਮੰਗਣ ਦਾ ਤਰੀਕਾ ਸਹੀ ਨਹੀਂ: ਕਾਲਕਾ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 26 ਦਸੰਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਲੰਘੇ ਦਿਨ ਦਿੱਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦਰਮਿਆਨ ਹੋਏ ਸਮਝੌਤੇ ਨੂੰ ਨਿੱਜੀ ਮੁਫਾਦਾਂ ਲਈ ਕੀਤਾ ਗਿਆ ਸਮਝੌਤਾ ਕਰਾਰ ਦਿੰਦਿਆਂ ਕਿਹਾ ਹੈ ਕਿ 25 ਸਾਲ ਤੱਕ ਇਕ ਦੂਜੇ ਨੂੰ ਗਾਲ੍ਹਾਂ ਕੱਢਣ ਵਾਲੇ ਅੱਜ ਕੌਮ ਨੂੰ ਗੁੰਮਰਾਹ ਕਰਨ ਵਾਸਤੇ ਇਕਜੁੱਟ ਹੋਏ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜਿਸ ਢੰਗ ਨਾਲ ਮੁਆਫ਼ੀ ਮੰਗੀ ਹੈ ਤੇ ਆਪਣੀ ਮੁਆਫ਼ੀ ਨੂੰ ਸਹੀ ਠਹਿਰਾਇਆ ਹੈ, ਉਹ ਬਹੁਤ ਹੀ ਗਲਤ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫ਼ੀ ਮੰਗਣ ਲਈ ਇਕ ਸਥਾਪਿਤ ਵਿਧੀ ਵਿਧਾਨ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ, ਸਾਬਕਾ ਗ੍ਰਹਿ ਮੰਤਰੀ ਸ੍ਰੀ ਬੂਟਾ ਸਿੰਘ ਤੇ ਸਰਦਾਰ ਸੁਰਜੀਤ ਸਿੰਘ ਬਰਨਾਲਾ ਨੇ ਵੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗੀ ਸੀ ਤੇ ਉਨ੍ਹਾਂ ਨੂੰ ਤਨਖਾਹ ਲਗਾਈ ਗਈ ਸੀ ਪਰ ਸੁਖਬੀਰ ਸਿੰਘ ਬਾਦਲ ਨੇ ਤਾਂ ਆਪ ਹੀ ਜੱਜ ਬਣ ਕੇ ਆਪਣੀ ਮੁਆਫ਼ੀ ਨੂੰ ਸਹੀ ਠਹਿਰਾ ਦਿੱਤਾ ਹੈ।

ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਨੇ ਤਿੰਨਾਂ ਆਗੂਆਂ ਵੱਲੋਂ ਇਕ ਦੂਜੇ ਨੂੰ ਮੰਦਾ ਬੋਲਣ ਦੀਆਂ ਵੀਡੀਓ ਵਿਖਾਉਂਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਗੋਲਕ ਚੋਰੀ ਦੇ ਦੋਸ਼ਾਂ ਵਿਚ ਮਨਜੀਤ ਸਿੰਘ ਜੀ.ਕੇ. ਨੂੰ ਪਾਰਟੀ ਵਿਚੋਂ ਕੱਢਿਆ ਸੀ ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਦੀ ਗੋਲਕ ਵਿਚੋਂ 10 ਕਰੋੜ ਰੁਪਏ ਦੀ ਕਥਿਤ ਦੁਰਵਰਤੋਂ ਕੀਤੀ। ਇਸੇ ਤਰੀਕੇ ਮਨਜੀਤ ਸਿੰਘ ਜੀ.ਕੇ. ਨੇ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ’ਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਤੇ 328 ਸਰੂਪ ਗਾਇਬ ਕਰਨ ਦੇ ਦੋਸ਼ ਲਾਏ ਸਨ। ਪਰ ਹੁਣ ਉਹ ਇਕੱਠੇ ਹੋ ਗਏ ਹਨ।

ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਐਮਪੀਐਸ ਚੱਢਾ ਨੇ ਕਿਹਾ ਕਿ ਪਹਿਲਾਂ ਸੁਖਬੀਰ ਸਿੰਘ ਬਾਦਲ ਪਹਿਲਾਂ ਦਿੱਲੀ ਵਿਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਂਦੇ ਸਨ ਪਰ ਸਰਕਾਰ ਨਾਲ ਨਾਅਤਾ ਟੁੱਟਣ ਮਗਰੋਂ ਉਨ੍ਹਾਂ ਗੁਰਪੁਰਬ ਮਨਾਉਣਾ ਹੀ ਛੱਡ ਦਿੱਤਾ। ਕਾਲਕਾ ਕਿਹਾ ਕਿ ਇਸੇ ਤਰੀਕੇ ਪਰਮਜੀਤ ਸਿੰਘ ਸਰਨਾ ਜਿਨ੍ਹਾਂ ਨੇ ਅਕਾਲੀ ਦਲ ਤੇ ਬਾਦਲ ਪਰਿਵਾਰ ’ਤੇ ਪੰਜਾਬ ਨੂੰ ਬਰਬਾਦ ਕਰਨ ਦੇ ਦੋਸ਼ ਲਾਏ ਸਨ ਪਰ ਹੁਣ ਸੁਖਬੀਰ ਸਿੰਘ ਬਾਦਲ ਤੇ ਸਰਨਾ ਵਿਚਾਲੇ ਸਮਝੌਤਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਲੋਕ ਕੌਮ ਨੂੰ ਗੁੰਮਰਾਹ ਕਰਨ ਦੀ ਖ਼ਾਤਰ ਇਕਜੁੱਟ ਹੋਏ ਹਨ ਤੇ ਫਿਰ ਤੋਂ ਦਿੱਲੀ ਵਿਚ ਪੈਰ ਜਮਾਉਣਾ ਚਾਹੁੰਦੇ ਹਨ।



News Source link

- Advertisement -

More articles

- Advertisement -

Latest article