22 C
Patiāla
Thursday, May 2, 2024

ਡੀਸੀ ਵੱਲੋਂ ਤੇਲ ਕੰਪਨੀਆਂ ਦੇ ਡਿੱਪੂ ਮੁਖੀਆਂ ਨਾਲ ਮੀਟਿੰਗ

Must read


ਖੇਤਰੀ ਪ੍ਰਤੀਨਿਧ

ਲੁਧਿਆਣਾ, 2 ਜਨਵਰੀ

ਪੈਟਰੋਲ ਪੰਪਾਂ ’ਤੇ ਤੇਲ ਪਵਾਉਣ ਵਾਲਿਆਂ ਦੀ ਵਧੀ ਭੀੜ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਤੇਲ ਕੰਪਨੀਆਂ ਦੇ ਡਿੱਪੂ ਮੁਖੀਆਂ, ਸਿਵਲ ਅਤੇ ਪੁਲੀਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਲੋੜ ਤੋਂ ਵੱਧ ਤੇਲ ਖਰੀਦ ਕੇ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਵੀ ਸਖਤ ਚਿਤਾਵਨੀ ਦਿੱਤੀ ਹੈ। ਇਸ ਮੀਟਿੰਗ ਵਿੱਚ ਸੰਯੁਕਤ ਪੁਲੀਸ ਕਮਿਸ਼ਨਰ ਸੌਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਰੁਪਿੰਦਰਪਾਲ ਸਿੰਘ, ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਅਮਰਜੀਤ ਬੈਂਸ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਘਬਰਾਹਟ ਵਿੱਚ ਆ ਕੇ ਬਿਨ੍ਹਾਂ ਲੋੜ ਤੋਂ ਤੇਲ ਪੁਆਉਣ ਲਈ ਪੈਟਰੋਲ ਪੰਪਾਂ ’ਤੇ ਭੀੜ ਨਾ ਪਾਈ ਜਾਵੇ। ਉਨ੍ਹਾ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਸਥਿਤੀ ਕਾਬੂ ਹੇਠ ਹੋਵੇਗੀ। ਡਿਪਟੀ ਕਮਿਸ਼ਨਰ ਵਲੋਂ ਆਪਣੇ ਦਫ਼ਤਰ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਕਿਸੇ ਵੀ ਹੀਲੇ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. (ਪੂਰਬੀ) ਸ਼ਿਫਾਲੀ ਚੋਪੜਾ, ਡੀ.ਐਫ.ਐਸ.ਸੀ. (ਪੱਛਮੀ) ਸੰਜੇ ਸ਼ਰਮਾ ਤੋੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।



News Source link

- Advertisement -

More articles

- Advertisement -

Latest article