29.1 C
Patiāla
Saturday, May 4, 2024

ਦਸੰਬਰ ਤੱਕ ਜੀਐੱਸਟੀ ਵਿੱਚ ਕੁੱਲ 16.52 ਫ਼ੀਸਦੀ ਵਾਧਾ: ਚੀਮਾ – punjabitribuneonline.com

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਜਨਵਰੀ

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀਐੱਸਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਫ਼ੀਸਦ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਫ਼ੀਸਦ ਵਾਧਾ ਹਾਸਲ ਕੀਤਾ ਹੈ। ਸ੍ਰੀ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਦਸੰਬਰ ਤੱਕ ਸ਼ੁੱਧ ਜੀਐੱਸਟੀ 15523.74 ਕਰੋੜ ਰੁਪਏ ਰਿਹਾ, ਜਦੋਂਕਿ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ 13322.59 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਜੀਐੱਸਟੀ ਪ੍ਰਾਪਤੀ ਵਿੱਚ 2201.15 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article