29.6 C
Patiāla
Monday, April 29, 2024

ਸੰਗਰੂਰ: ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 2 ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ ਕੀਤੇ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 4 ਜਨਵਰੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦੇ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ ਪਿੰਡ ਅਲਾਲ, ਜ਼ਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਸਮੱਗਰੀ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਖ਼ਿਲਾਫ਼ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ ਸਰਪੰਚ ਪਿੰਡ ਚਾਂਦੂ ਜ਼ਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਕਥਿਤ ਗਬਨ ਕੀਤਾ। ਦੋਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।



News Source link

- Advertisement -

More articles

- Advertisement -

Latest article