36.9 C
Patiāla
Sunday, April 28, 2024

ਪਟਿਆਲਾ: ਮੀਟਿੰਗ ਮੁਲਤਵੀ ਕਰਨ ਤੋਂ ਖ਼ਫ਼ਾ ਸਹਾਇਕ ਲਾਈਨਮੈਨ ਯੂਨੀਅਨ ਨੇ ਪਾਵਰਕਾਮ ਦਫ਼ਤਰ ਘੇਰਿਆ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 5 ਜਨਵਰੀ

ਰੈਗੂਲਰ ਭਰਤੀ ਹੋਏ ਸਹਾਇਕ ਲਾਇਨਮੈਨਾ ਦਾ ਤਿੰਨ ਸਾਲਾ ਪ੍ਰੋਬੇਸ਼ਨਰ ਸਮਾਂ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੈਗੂਲਰ ਸਕੇਲ ਨਾ ਦੇਣ ਦੇ ਰੋਸ ਵਜੋਂ ਕਈ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਅੱਜ ਲਈ ਤੈਅ ਮੀਟਿੰਗ ਮੁਲਤਵੀ ਕਰਨ ਦੇ ਰੋਸ ਵਜੋਂ ਪਾਵਰਕਾਮ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਮੁੱਖ ਗੇਟ ਅੱਗੇ ਧਰਨਾ ਮਾਰ ਕੇ ਮਾਲ ਰੋਡ ਜਾਮ ਕਰ ਦਿੱਤੀ।

ਜਥੇਬੰਦੀ ਦੇ ਸੂਬਾਈ ਬੁਲਾਰੇ ਹਰਮਨ ਬਰਨਾਲਾ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਕਨਵੀਨਰ ਰਾਜ ਕੰਬੋਜ ਵੱਲੋਂ ਕੀਤੀ ਜਾ ਰਹੀ ਹੈ।

ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨਾਲ 5 ਜਨਵਰੀ ਦੀ ਪੈਨਲ ਮੀਟਿੰਗ ਮੁਕੱਰਰ ਕਰਵਾਈ ਗਈ ਸੀ, ਜਿਸ ਤਹਿਤ ਯੂਨੀਅਨ ਦਾ ਵਫ਼ਦ 4 ਜਨਵਰੀ ਦੀ ਸ਼ਾਮ ਨੂੰ ਹੀ ਚੰਡੀਗੜ੍ਹ ਪਹੁੰਚ ਗਿਆ ਸੀ ਪਰ ਰਾਤ 8 ਵਜੇ ਦੱਸਿਆ ਗਿਆ ਕਿ ਮੀਟਿੰਗ ਮੁਲਤਵੀ ਵੀ ਹੋ ਗਈ ਹੈ। ਰੋਸ ਵਜੋਂ ਅੱਜ ਪਾਵਰਕਾਮ ਦੇ ਮੁੱਖ ਦਫਤਰ ਮੂਹਰੇ ਧਰਨਾ ਮਾਰ ਕੇ ਆਵਾਜਾਈ ਠੱਪ ਕਰ ਦਿੱਤੀ। ਹੁਣ ਇਹ ਮੀਟਿੰਗ 8 ਜਨਵਰੀ ਨੂੰ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਮੌਕੇ ਸ਼ੇਰ ਸਿੰਘ, ਵਰਿੰਦਰ ਕੰਬੋਜ, ਭੁਪਿੰਦਰ ਕੁਮਾਰ, ਸੰਜੀਵ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਕੁਮਾਰ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੁਰਸੇਵਕ ਸਿੰਘ, ਹਿਮਾਸ਼ੂ, ਮਨਜੀਤ ਸਿੰਘ, ਮਨਿੰਦਰ ਸਿੰਘ, ਅਕਸੈ ਕੁਮਾਰ,ਹਰਜਿੰਦਰ ਸਿੰਘ, ਨਰੰਜਨ ਸਿੰਘ, ਪਵਨ ਕੁਮਾਰ, ਬਿੱਟੂ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ, ਸੁਰਿੰਦਰ ਕੁਮਾਰ, ਰਜਿੰਦਰ ਸਿੰਘ, ਸਿਮਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਤੇ ਵਰਿੰਦਰ ਕੁਮਾਰ ਯੂਨੀਅਨ ਆਗੂ ਵੀ ਇਸ ਧਰਨੇ ਵਿੱਚ ਸ਼ਾਮਲ ਹੋਏ।



News Source link

- Advertisement -

More articles

- Advertisement -

Latest article