23.9 C
Patiāla
Friday, May 3, 2024

ਬਠਿੰਡਾ ਵਿੱਚ ਦੋ ਡਿਗਰੀ ਤਾਪਮਾਨ ਸਬਜ਼ੀਆਂ ਤੇ ਫ਼ਸਲਾਂ ’ਤੇ ਜੰਮਿਆ ਕੋਹਰਾ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 5 ਜਨਵਰੀ

ਮਾਲਵਾ ਖੇਤਰ ਵਿੱਚ ਲਗਾਤਾਰ ਚੱਲ ਰਹੀ ਸੀਤ ਲਹਿਰ ਨੇ ਹੁਣ ਫ਼ਸਲਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਅਸਰ ਸਰ੍ਹੋਂ, ਸਬਜ਼ੀਆਂ ਤੇ ਹਰੇ ਚਾਰੇ ਸਮੇਤ ਹੋਰ ਫ਼ਸਲਾਂ ’ਤੇ ਦਿਖਾਈ ਦੇ ਰਿਹਾ ਹੈ। ਕਿਸਾਨ ਆਪਣੀਆਂ ਸਬਜ਼ੀਆਂ ਨੂੰ ਠੰਢ ਤੋਂ ਬਚਾਉਣ ਲਈ ਪੋਲੀਥੀਨ ਨਾਲ ਢਕ ਰਹੇ ਹਨ। ਬਠਿੰਡਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਠੰਢ ਕਾਰਨ ਕੋਹਰਾ ਫਸਲਾਂ ’ਤੇ ਜੰਮਿਆ ਦਿਖਾਈ ਦੇ ਰਿਹਾ ਹੈ। ਮੌਸਮ ਮਹਿਕਮੇ ਅਨੁਸਾਰ ਲਗਾਤਾਰ 3-4 ਦਿਨ ਬੱਦਲਬਾਈ ਦੇ ਨਾਲ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਦਕਿ ਠੰਢ ਤੇ ਧੁੰਦ ਦਾ ਕਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ ਮਾਲਵਾ ਖੇਤਰ ਦੇ ਬਠਿੰਡਾ ਇਲਾਕੇ ਵਿੱਚ ਅੱਜ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਪਣੇ-ਆਪ ਵਿੱਚ ਜ਼ਿਆਦਾ ਠੰਢ ਹੋਣ ਦਾ ਰਿਕਾਰਡ ਕਾਇਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਰਨਾਲਾ ਤੇ ਸੰਗਰੂਰ ਵਿੱਚ ਵੀ ਤਾਪਮਾਨ ਬਹੁਤ ਹੇਠਾਂ ਰਹਿਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਵੀ ਅਜਿਹਾ ਮੌਸਮ ਬਣੇ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਰਿਪੋਰਟ ਅਨੁਸਾਰ ਦੱਸਿਆ ਕਿ ਅਗਲੇ ਦੋ ਦਿਨ ਲਈ ਮਾਨਸਾ ਸਮੇਤ ਸੰਗਰੂਰ, ਬਰਨਾਲਾ, ਫਾਜ਼ਿਲਕਾ, ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਹੋਰਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਠੰਢ ਦੇ ਨਾਲ ਕੋਹਰਾ ਪੈਣ ਕਾਰਨ ਸਰ੍ਹੋਂ, ਛੋਲੇ ਅਤੇ ਅਗੇਤੀਆਂ ਲਾਈਆਂ ਸਬਜ਼ੀਆਂ ਜਿਵੇਂ ਸ਼ਿਮਲਾ ਮਿਰਚ, ਖਰਬੂਜ਼ੇ, ਕੱਦੂ, ਖੀਰਾ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ।



News Source link

- Advertisement -

More articles

- Advertisement -

Latest article