36.3 C
Patiāla
Thursday, May 2, 2024

Sangrur News: ‘ ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਸਵੇਰੇ-ਸ਼ਾਮ ਸੈਰ ਨਾ ਕਰਨ’

Must read

Sangrur News: ਸ਼ੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ ‘ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ।

ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਲੰਬੇ ਸਮੇ ਤੱਕ ਠੰਢ ਦੇ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਕਿ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੋਸਟਬਾਈਟ, ਹਾਰਟ ਅਟੈਕ ਆਦਿ ਦੀ ਸੰਭਵਨਾ ਵੱਧ ਜਾਂਦੀ ਹੈ। ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਤੇ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੇ ਫਲੂ ਆਦਿ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਚੰਗੀ ਤਰਾਂ ਬੰਦ ਰੱਖੇ ਜਾਣ ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ।

ਉਨ੍ਹਾਂ ਕਿਹਾ ਕਿ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ ‘ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਗਰਮ ਉੱਨੀ ਮਲਟੀਲੇਅਲਰ ਢਿੱਲੀ ਫਿਟਿੰਗ ਵਾਲੇ ਕੱਪੜੇ ਪਹਿਣੇ ਜਾਣ।

ਉਨ੍ਹਾ ਕਿਹਾ ਕਿ ਸ਼ੀਤ ਲਹਿਰ ਦੇ ਗੰਭੀਰ ਸੰਪਰਕ ਨਾਲ ਹਾਈਪੋਥਰਮੀਆ ਹੋ ਸਕਦਾ ਹੈ, ਸਰੀਰਕ ਤਾਪਮਾਨ ਦੀ ਕਮੀ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿੱਚ ਅਕੜਾਅ,  ਸਾਹ ਲੈਣ ਵਿਚ ਔਖਿਆਈ ਹੋ ਸਕਦੀ ਹੈ। ਹਾਈਪੋਥਰਮੀਆ ਤੋਂ ਪੀੜਤ ਵਿਅਕਤੀ ਜਿੰਨੀ ਜਲਦੀ ਹੋ ਸਕੇ ਡਾਕਟਰੀ ਸਹਾਇਤਾ ਲਵੇ। ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਕਿਹਾ ਕਿ ਸ਼ਰਾਬ ਪੀਣ ਤੋਂ ਪ੍ਰਹੇਜ ਕਰਨ ਕਿਉਂਕਿ ਸ਼ਰਾਬ ਸਰੀਰ ਦਾ ਤਾਪਮਾਨ ਘਟਾਉਂਦੀ ਹੈ ਅਤੇ ਹਾਈਪੋਥਰਮੀਆ ਦੇ ਜੋਖਮ ਨੂੰ ਵਧਾਉਂਦੀ ਹੈ। ਲੋਕ ਬੰਦ ਕਮਰਿਆਂ ਵਿੱਚ ਅੰਗੀਠੀ, ਲੱਕੜਾਂ ਆਦਿ ਨੂੰ ਨਾ ਜਲਾਉਣ ਕਿਉਂਕਿ ਇਸ ਨਾਲ ਕਮਰੇ ‘ਚ ਕਾਰਬਨ ਮੋਨੋਆਕਸਾਈਡ ਬਣਦੀ ਹੈ ਅਤੇ ਆਕਸੀਜ਼ਨ ਘੱਟ ਜਾਂਦੀ ਹੈ ਜੋ ਕਿ ਸਿਹਤ ਲਈ ਜਾਨਲੇਵਾ ਹੋ ਸਕਦੀ ਹੈ।

News Source link

- Advertisement -

More articles

- Advertisement -

Latest article