41.4 C
Patiāla
Monday, May 6, 2024

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਪੀਏ ’ਤੇ ਕਾਤਲਾਨਾ ਹਮਲਾ

Must read


ਪੱਤਰ ਪ੍ਰੇਰਕ

ਬੋਹਾ , 5 ਜਨਵਰੀ

ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਚਰਨਜੀਤ ਅੱਕਾਂਵਾਲੀ ਦੇ ਨਿੱਜੀ ਸਹਾਇਕ ਬਲਦੇਵ ਸਿੰਘ ਉਰਫ ਕਾਲਾ ਤੇ ਉਸਦੇ ਦੋ ਹੋਰ ਸਾਥੀਆਂ ਹਰਦੀਪ ਸਿੰਘ ਤੇ ਗਰਪ੍ਰੀਤ ਸਿੰਘ ’ਤੇ ਛੇ ਜਣਿਆਂ ਵੱਲੋਂ ਰੰਜਿਸ਼ ਤਹਿਤ ਹਮਲਾ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਬੁਢਲਾਡਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲੀਸ ਥਾਣਾ ਬੋਹਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਬਲਦੇਵ ਸਿੰਘ ਦੇ ਬਿਆਨਾਂ ਅਨੁਸਾਰ ਉਹ ਆਪਣੇ ਦੋ ਹੋਰ ਸਾਥੀਆਂ ਨਾਲ ਕਿਸੇ ਪੁਰਾਣੇ ਕੇਸ ਵਿੱਚ ਪੇਸ਼ੀ ਭੁਗਤ ਕੇ ਆਪਣੇ ਪਿੰਡ ਅੱਕਾਂਵਾਲੀ ਵੱਲ ਆ ਰਿਹਾ ਸੀ। ਇਸ ਦੌਰਾਨ ਛੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰਨ ਤੋਂ ਬਾਅਦ ਫਰਾਰ ਹੋ ਗਏ। ਇਸ ਘਟਨਾ ਦਾ ਪਤਾ ਚੱਲਣ ਤੇ ਥਾਣਾ ਮੁਖੀ ਇੰਸਪੈਕਟਰ ਜਗਦੇਵ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਘਟਨਾ ਵਾਲੀ ਥਾਂ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ। ਪੁਲੀਸ ਨੇ ਬਲਦੇਵ ਸਿੰਘ ਦੇ ਬਿਆਨਾਂ ’ਤੇ ਹਮਲਾ ਕਰਨ ਵਾਲੇ ਗੁਰਕੀਰਤ ਸਿੰਘ ਉਰਫ ਗੋਗਾ, ਸੁਰਿੰਦਰ ਸਿੰਘ ਉਰਫ ਸ਼ਿੰਦਾ, ਜਗਸੀਰ ਸਿੰਘ ਉਰਫ ਜੱਗੀ, ਮਨਵਿੰਦਰ ਸਿੰਘ , ਜਸਪ੍ਰੀਤ ਸਿੰਘ ਉਰਫ ਜੱਸੀ ਤੇ ਹਰਪ੍ਰੀਤ ਉਰਫ ਹੈਪੀ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਤਫਤੀਸ਼ੀ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵਿਚੋਂ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।



News Source link

- Advertisement -

More articles

- Advertisement -

Latest article