29.6 C
Patiāla
Monday, April 29, 2024

ਪੰਜਾਬ ਦੇ ਆਂਗਣਵਾੜੀ ਸੈਂਟਰਾਂ ’ਚ 14 ਜਨਵਰੀ ਤਕ ਛੁੱਟੀਆਂ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਜਨਵਰੀ

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਂਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਛੁੱਟੀਆਂ ਦੌਰਾਨ ਟੇਕਹੋਮ ਰਾਸ਼ਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜ਼ਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾਂ ਦੇਣਾ ਯਕੀਨੀ ਬਣਾਉਣ।



News Source link

- Advertisement -

More articles

- Advertisement -

Latest article