31.2 C
Patiāla
Tuesday, May 14, 2024

ਈਡੀ ਵੱਲੋਂ ਸਾਬਕਾ ਵਿਧਾਇਕ ਦਿਲਬਾਗ ਸਿੰਘ ਗ੍ਰਿਫ਼ਤਾਰ

Must read


ਪੱਤਰ ਪ੍ਰੇਰਕ

ਯਮੁਨਾਨਗਰ, 8 ਜਨਵਰੀ

ਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ’ਤੇ ਪਿਛਲੇ 5 ਦਿਨਾਂ ਤੋਂ ਜਾਰੀ ਈਡੀ ਦੀ ਛਾਪੇਮਾਰੀ ਸੋਮਵਾਰ ਦੁਪਹਿਰ ਨੂੰ ਦਿਲਬਾਗ ਸਿੰਘ ਦੀ ਗ੍ਰਿਫ਼ਤਾਰੀ ਨਾਲ ਖਤਮ ਹੋ ਗਿਆ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਕੇ ਦਿੱਲੀ ਲੈ ਗਏ। ਦਿਲਬਾਗ ਸਿੰਘ ਤੋਂ ਕਰੋੜਾਂ ਰੁਪਏ ਅਤੇ ਕਈ ਕਿੱਲੋ ਸੋਨੇ ਦੀਆਂ ਇੱਟਾਂ ਦੀ ਬਰਾਮਦਗੀ ਦੀਆਂ ਖ਼ਬਰਾਂ ਮੀਡੀਆ ’ਚ ਆ ਰਹੀਆਂ ਸਨ, ਜਿਨ੍ਹਾਂ ’ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ ਕਿਉਂਕਿ ਰਿਪੋਰਟ ’ਚ ਨਕਦੀ ਅਤੇ ਸੋਨੇ ਦੀਆਂ ਇੱਟਾਂ ਦਾ ਕੋਈ ਜ਼ਿਕਰ ਨਹੀਂ ਸੀ। ਸਾਬਕਾ ਵਿਧਾਇਕ ਦਿਲਬਾਗ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰ ਨੂੰ ਦਿੱਤੀ ਗਈ ਜ਼ਬਤ ਰਿਪੋਰਟ ਵਿੱਚ ਸਿਰਫ਼ ਦੋ ਚਾਰ ਪਹੀਆ ਵਾਹਨ, 6 ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫ਼ੋਨ, ਪਰਿਵਾਰ ਦੀ ਜੱਦੀ ਜ਼ਮੀਨ ਦੇ ਦਸਤਾਵੇਜ਼ ਅਤੇ ਉਸ ਮਕਾਨ ਦੀ ਰਜਿਸਟਰੀ ਦਾ ਜ਼ਿਕਰ ਹੈ ਜਿਸ ਵਿੱਚ ਸਾਬਕਾ ਵਿਧਾਇਕ ਰਹਿ ਰਹੇ ਹਨ। ਸਾਬਕਾ ਵਿਧਾਇਕ ਦਿਲਬਾਗ ਸਿੰਘ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਦਿਲਬਾਗ ਸਿੰਘ ਦੇ ਹਜ਼ਾਰਾਂ ਸਮਰਥਕ ਪਾਰਟੀ ਦਫ਼ਤਰ ਵਿਖੇ ਇਕੱਠੇ ਹੋ ਗਏ। ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਵੱਡੇ ਭਰਾ ਰਾਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਉਨ੍ਹਾਂ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਕਈ ਕਿਲੋ ਸੋਨਾ ਬਰਾਮਦ ਹੋਣ ਦੀਆਂ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ।



News Source link

- Advertisement -

More articles

- Advertisement -

Latest article