40.7 C
Patiāla
Saturday, May 4, 2024

ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਗੁਜਰਾਤ ਜੇਲ੍ਹ ’ਚ ਵਿਧਾਇਕ ਨਾਲ ਮੁਲਾਕਾਤ

Must read


ਟ੍ਰਿਬਿਊਨ ਨਿਊਜ਼ ਸਰਵਿਸ

ਰਾਜਪੀਪਲਾ (ਗੁਜਰਾਤ), 8 ਜਨਵਰੀ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਦੇ ਰਾਜਪੀਪਲਾ ਦੀ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਦੇ ‘ਜ਼ੁਲਮ ਅਤੇ ਤਾਨਾਸ਼ਾਹੀ’ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਜਿਨ੍ਹਾਂ ਵੱਲੋਂ ਜਾਣ-ਬੁੱਝ ਕੇ ਭਾਜਪਾ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਸਾਵਾ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਭਰੁੱਚ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ‘ਆਪ’ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ ਵਿੱਚ ਹਨ। ਉਹ ਕੁਝ ਵੀ ਕਰ ਲੈਣ ਪਰ ਕੇਜਰੀਵਾਲ ਤੇ ‘ਆਪ’ ਆਗੂ ਡਰਨ ਵਾਲੇ ਨਹੀਂ ਹਨ।



News Source link

- Advertisement -

More articles

- Advertisement -

Latest article