31.6 C
Patiāla
Thursday, May 16, 2024

ਬਾਸਕਟਬਾਲ: ਪੰਜਾਬ ਨੇ ਚੰਡੀਗੜ੍ਹ ਨੂੰ ਹਰਾਇਆ

Must read


ਪਟਿਆਲਾ: ਪਟਿਆਲਾ ਵਿੱਚ ਚਲ ਰਹੀਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦਾ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਆਪਣੇ ਆਖਰੀ ਪੜਾਅ ’ਤੇ ਪਹੁੰਚ ਚੁੱਕਾ ਹੈ। ਦੇਸ਼ ਭਰ ਤੋਂ 30 ਟੀਮਾਂ ਇਸ ਟੂਰਨਾਮੈਂਟ ਵਿੱਚ ਭਾਗ ਲੈ ਰਹੀਆਂ ਹਨ। ਫਾਈਨਲ ਵਿੱਚ ਪਹੁੰਚਣ ਵਾਲੀਆਂ ਦੋ ਟੀਮਾਂ ਦਾ ਮੁਕਾਬਲਾ 11 ਜਨਵਰੀ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਦੇ ਬਾਸਕਟਬਾਲ ਕੋਰਟ ਵਿੱਚ ਹੋਵੇਗਾ। ਟੂਰਨਾਮੈਂਟ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ ਨੇ ਕਿਹਾ ਕਿ ਕੁਆਰਟਰ ਫਾਈਨਲ ਵਿੱਚ ਪੰਜਾਬ ਨੇ ਚੰਡੀਗੜ੍ਹ ਨੂੰ 96-56 ਅੰਕਾਂ ਨਾਲ ਹਰਾਇਆ। ਦਿੱਲੀ ਨੇ ਰਾਜਸਥਾਨ ਨੂੰ 77-76 ਅੰਕਾਂ ਨਾਲ ਹਰਾਇਆ। ਹਰਿਆਣਾ ਨੇ ਝਾਰਖੰਡ ਨੂੰ 66-49 ਅੰਕਾਂ ਨਾਲ ਹਰਾਇਆ। ਇੰਟਰਨੈਸ਼ਨਲ ਬੋਰਡ ਸਕੂਲ ਸਪੋਰਟਸ ਆਰਗੇਨਾਈਜ਼ੇਸ਼ਨ ਨੇ ਤਮਿਲਨਾਡੂ ਨੂੰ 72-61 ਅੰਕਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article