32.3 C
Patiāla
Sunday, April 28, 2024

ਹਾਈ ਕੋਰਟ ਵੱਲੋਂ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਸੋਸ਼ਲ ਮੀਡੀਆ ਤੋਂ ਵੀਡੀਓ ਹਟਾਉਣ ਦੇ ਹੁਕਮ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 10 ਜਨਵਰੀ

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਇਕ ਪੱਤਰਕਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸੋਸ਼ਲ ਮੀਡੀਆ ’ਤੇ ਪਾਈ ਅਪਮਾਨਜਨਕ ਵੀਡੀਓ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਜਸਮੀਤ ਸਿੰਘ ਨੇ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਸਿੰਘ ਦੇ ਮੁਕੱਦਮੇ ਦੀ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤੇ।

ਦਿੱਲੀ ਹਾਈ ਕੋਰਟ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਨੂੰ ਵੀਡੀਓ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਲਈ 24 ਘੰਟਿਆਂ ਦਾ ਸਮਾਂ ਦਿੱਤਾ ਅਤੇ ਤੱਥਾਂ ਦੇ ਆਧਾਰ ’ਤੇ ਤਾਜ਼ਾ ਵੀਡੀਓ ਅਪਲੋਡ ਕਰਨ ਦੀ ਆਜ਼ਾਦੀ ਵੀ ਦਿੱਤੀ। ਇਸ ਵੀਡੀਓ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ’ਤੇ ਉਸ ਦੇ ਪੈਰੋਕਾਰਾਂ ਨੂੰ ਮੂਰਖ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ। ਵੀਡੀਓ ਬਾਰੇ ਇਹ ਵੀ ਕਿਹਾ ਗਿਆ ਸੀ ਕਿ ਇਸ ਦੀ ਸਮੱਗਰੀ ਪਹਿਲੀ ਨਜ਼ਰੇ ਮਾਣਹਾਨੀ ਵਾਲੀ ਸੀ। ਪੱਤਰਕਾਰ ਦੇ ਵਕੀਲ ਨੇ ਕਿਹਾ ਕਿ ਇਸ ਦੀ ਸਮੱਗਰੀ ਅਨੁਰਾਗ ਤ੍ਰਿਪਾਠੀ ਵੱਲੋਂ ਲਿਖੀ ਕਿਤਾਬ ਤੇ ਸੀਬੀਆਈ ਅਦਾਲਤ ਦੇ ਆਦੇਸ਼ਾਂ ’ਤੇ ਅਧਾਰਤ ਹੈ ਜਿਸ ਨੇ ਡੇਰਾ ਮੁਖੀ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਕਰਨ ਅਤੇ ਇੱਕ ਪੱਤਰਕਾਰ ਅਤੇ ਇੱਕ ਚੇਲੇ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਸੀ। ਯੂਟਿਊਬਰ ਨੇ 17 ਦਸੰਬਰ ਨੂੰ ਇਹ ਵੀਡੀਓ ਪੋਸਟ ਕੀਤਾ ਸੀ। ਉਸ ਨੇ ਦਾਅਵਾ ਕੀਤਾ ਕਿ ਡੇਰਾ ਮੁਖੀ ਵਿਰੁੱਧ ਸੀਬੀਆਈ ਦੀ ਜਾਂਚ ਵਿੱਚ ਕੁਝ ਬੇਨਿਯਮੀਆਂ ਸਨ। ਡੇਰਾ ਮੁਖੀ ਨੇ ਕਿਹਾ ਕਿ ਇਹ ਵੀਡੀਓ ਉਸ ਨੂੰ ਲੋਕਾਂ ਦੀਆਂ ਨਜ਼ਰਾਂ ਵਿੱਚ ਦੋਸ਼ੀ ਠਹਿਰਾਉਣ ਲਈ ਅਪਲੋਡ ਕੀਤਾ ਗਿਆ ਸੀ।

 



News Source link

- Advertisement -

More articles

- Advertisement -

Latest article