35.3 C
Patiāla
Thursday, May 2, 2024

ਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ – punjabitribuneonline.com

Must read


ਓਟਾਵਾ: ਕੈਨੇਡਾ ਵਿਚ ਵਧਦੇ ਬੇਰੁਜ਼ਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜ਼ਰ ਆਵਾਸ ਮੰਤਰੀ ਮਾਰਕ ਮਿਲਰ ਨੇ ਅੱਜ ਕਿਹਾ ਕਿ ਉਹ ਅਗਲੇ ਕੁਝ ਮਹੀਨਿਆਂ ’ਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖ਼ਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਸੀਟੀਵੀ ਨਿਊਜ਼ ਦੀ ਇਕ ਰਿਪੋਰਟ ਮੁਤਾਬਕ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਆਵਾਸ ਢਾਂਚੇ ਵਿਚ ਇਹ ਗਿਣਤੀ ਕਿਹੜੇ ਪੱਧਰ ਤੱਕ ਘਟਾਉਣ ਬਾਰੇ ਸੋਚ ਰਹੀ ਹੈ। ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਡਰਲ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਹੜੇ ਸੂਬੇ ਆਪਣਾ ਕੰਮ ਨਹੀਂ ਕਰ ਰਹੇ ਹਨ, ਅਸਲ ਵਿਚ ਉਹ ਨਿਰੋਲ ਗਿਣਤੀ ਦੇ ਅਧਾਰ ਉਤੇ ਇਨ੍ਹਾਂ ਅੰਕੜਿਆਂ ’ਤੇ ਲਗਾਮ ਕੱਸਣ। ਮਿੱਲਰ ਨੇ ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਦੇ ਸੰਦਰਭ ਵਿਚ ਕਿਹਾ ਕਿ ‘ਵਰਤਮਾਨ ਗਿਣਤੀ ਚਿੰਤਾਜਨਕ ਹੈ’। ਉਨ੍ਹਾਂ ਕਿਹਾ ਕਿ ‘ਇਹ ਇਕ ਅਜਿਹਾ ਢਾਂਚਾ ਹੈ ਜੋ ਕਾਬੂ ਤੋਂ ਬਾਹਰ ਹੋ ਗਿਆ ਹੈ।’ ਮਿਲਰ ਨੇ ਕਿਹਾ ਕਿ ਇਸ ਸਾਲ ਦੀ ਪਹਿਲੀ ਤੇ ਦੂਜੀ ਤਿਮਾਹੀ ਵਿਚ ਉਹ ਹਾਊਸਿੰਗ ਦੀ ਮੰਗ ਘਟਾਉਣ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰ ਰਹੇ ਹਨ। -ਏਐੱਨਆਈ



News Source link

- Advertisement -

More articles

- Advertisement -

Latest article