38 C
Patiāla
Friday, May 3, 2024

ਕੈਬਨਿਟ ਸਬ-ਕਮੇਟੀ ਵੱਲੋਂ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 16 ਜਨਵਰੀ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।

ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ। ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ। ਇਹ ਨਿਰਦੇੇਸ਼ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਈ ਮੀਟਿੰਗ ਦੌਰਾਨ ਦਿੱਤੇ ਗਏ।



News Source link

- Advertisement -

More articles

- Advertisement -

Latest article