22 C
Patiāla
Thursday, May 2, 2024

ਚੰਡੀਗੜ੍ਹ ਨਿਗਮ ਦੇ ਮੇਅਰ ਦੀ ਚੋਣ ਟਲੀ

Must read


ਮੁਕੇਸ਼ ਕੁਮਾਰ

ਚੰਡੀਗੜ੍ਹ, 18 ਜਨਵਰੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਅੱਜ ਹੋਣ ਵਾਲੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਜਿਸ ਤੋਂ ਬਾਅਦ ਸ਼ਹਿਰ ਵਿੱਚ ਹਾਈ ਵੋਲਟੇਜ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ। ਦਰਅਸਲ ਮੇਅਰ ਦੀ ਚੋਣ ਨੂੰ ਲੈ ਕੇ ਨਿਯੁਕਤ ਕੀਤੇ ਰਿਟਰਨਿੰਗ ਅਫ਼ਸਰ ਦੇ ਬਿਮਾਰ ਹੋਣ ਕਾਰਨ ਛੁੱਟੀ ’ਤੇ ਚਲੇ ਜਾਣ ਮਗਰੋਂ ਇਹ ਚੋਣ ਮੁਲਤਵੀ ਕੀਤੀ ਗਈ ਹੈ। ਉਧਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਭਾਜਪਾ ਖ਼ਿਲਾਫ਼ ਨਿਗਮ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਨਗਰ ਨਿਗਮ ਵਿੱਚ ਪਹਿਲੀ ਵਾਰ ਆਪਣਾ ਮੇਅਰ ਬਣਾਉਣ ਦਾ ਸੁਫ਼ਨਾ ਦੇਖ ਰਹੇ ‘ਆਪ’-ਕਾਂਗਰਸ ਗੱਠਜੋੜ ਨੇ ਚੋਣ ਰੱਦ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚ ਕੀਤੀ।



News Source link

- Advertisement -

More articles

- Advertisement -

Latest article