28.8 C
Patiāla
Tuesday, May 7, 2024

ਪੰਜਾਬ ਤੇ ਹਰਿਆਣਾ ਵਿੱਚ ਸੀਤ ਲਹਿਰ ਜਾਰੀ

Must read


ਨਵੀਂ ਦਿੱਲੀ/ਚੰਡੀਗੜ੍ਹ, 20 ਜਨਵਰੀ

ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਾਰ ਹਿੱਸਿਆਂ ਵਿੱਚ ਸੀਤ ਲਹਿਰ ਤੇ ਠੰਢ ਦਾ ਜ਼ੋਰ ਜਾਰੀ ਹੈ। ਇਸ ਦੌਰਾਨ ਪਟਿਆਲਾ ਵਿੱਚ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਕੌਮੀ ਰਾਜਧਾਨੀ ਦਿੱਲੀ ਵਿੱਚ ਘੱਟ ਤੋਂ ਘੱਟ ਤਾਪਮਾਨ 8.5 ਡਿਗਰੀ ਦਰਜ ਕੀਤਾ ਗਿਆ, ਜੋ ਮੌਸਮ ਦੇ ਔਸਤ ਨਾਲੋਂ ਇੱਕ ਡਿਗਰੀ ਵੱਧ ਹੈ। ਰੇਲਵੇ ਦੇ ਅਧਿਕਾਰੀਆਂ ਮੁਤਾਬਕ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ ਅਤੇ ਕੌਮੀ ਰਾਜਧਾਨੀ ਵਿੱਚੋਂ ਦੀ ਲੰਘਣ ਵਾਲੀਆਂ ਘੱਟ ਤੋਂ ਘੱਟ 11 ਰੇਲ ਗੱਡੀਆਂ ਪੱਛੜ ਕੇ ਚੱਲ ਰਹੀਆਂ ਹਨ। ਇਸ ਦੌਰਾਨ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 330 ਸੀ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ, ਜਦਕਿ ਲੁਧਿਆਣਾ ਵਿੱਚ ਘੱਟ ਤੋਂ ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਹਰਿਆਣਾ ਦੇ ਜ਼ਿਲ੍ਹੇ ਭਿਵਾਨੀ ਵਿੱਚ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।



News Source link

- Advertisement -

More articles

- Advertisement -

Latest article