32.3 C
Patiāla
Sunday, April 28, 2024

23 ਤੋਂ ਬੱਸਾਂ ’ਚ ਤੈਅ ਨਿਯਮ ਅਨੁਸਾਰ ਹੀ ਸਵਾਰੀਆਂ ਚੜ੍ਹਾਈਆਂ ਜਾਣਗੀਆਂ: ਯੂਨੀਅਨ – Punjabi Tribune

Must read


ਪਾਲ ਸਿੰਘ ਨੌਲੀ

ਜਲੰਧਰ, 22 ਜਨਵਰੀ

ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਸਮੂਹ ਪੰਜਾਬ ਦੇ ਡਿਪੂਆਂ ਤੇ ਗੇਟ ਰੈਲੀਆਂ ਕਰਦੇ ਹੋਏ ਰੂਪਨਗਰ ਡਿਪੂ ਦੇ ਗੇਟ ‘ਤੇ ਸੂਬਾ ਮੀਤ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਡਿਪੂ ਪ੍ਰਧਾਨ ਕੁਲਵੰਤ ਸਿੰਘ ਤੇ ਚੇਅਰਮੈਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਮੁਲਾਜ਼ਮਾਂ ਨੂੰ ਮੰਗਾਂ ਪੂਰੀਆਂ ਹੋਣ ਦੀ ਬਜਾਏ ਲਾਰੇ ਪੱਲੇ ਪੈ ਰਹੇ ਹਨ। ਹੁਣ ਕੇਂਦਰ ਵਿੱਚ ਭਾਜਪਾ ਸਰਕਾਰ ਵਲੋ ਟ੍ਰੈਫਿਕ ਨਿਯਮਾਂ ਵਿੱਚ ਸੋਧ ਦੇ ਨਾਮ ’ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ’ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ, ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬੱਸਾਂ ਵਿੱਚ ਤੈਅ ਹੱਦ ਤੋਂ ਸਵਾਰੀਆਂ ਸਫ਼ਰ ਕਰਦੀਆਂ ਹਨ ਪਰ ਹੁਣ ਭਵਿੱਖ ’ਚ ਅਜਿਹਾ ਨਹੀਂ ਕੀਤਾ ਜਾਵੇਗਾ ਤੇ ਨਿਯਮਾਂ ਅਨੁਸਾਰ ਸਵਾਰੀਆਂ ਚੜ੍ਹਾਈਆਂ ਜਾਣਗੀਆਂ। ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿੱਚ 23 ਜਨਵਰੀ ਤੋਂ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ 23 ਨੂੰ ਲੁਧਿਆਣੇ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀਆਰਟੀਸੀ ਦੀ ਕੰਨਵੈਨਸ਼ਨ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਡਿਪੂ ਸੈਕਟਰੀ ਜਗਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਮੇਂ ਸਮੇਂ ਤੇ ਸਰਕਾਰ ਬਦਲਦਿਆਂ ਰਹੀਆਂ ਪਰ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦਾ ਕਿਸੇ ਵੀ ਸਰਕਾਰ ਹੱਲ ਨਹੀਂ ਕੀਤਾ।  ਯੂਨੀਅਨ ਵੱਲੋਂ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਲੇ ਝੋਲੇ ਪਾ ਕੇ ਤੇ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। 1 ਫਰਵਰੀ ਨੂੰ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। 13,14,15 ਫਰਵਰੀ ਦੀ ਤਿੰਨ ਰੋਜ਼ਾ ਮੁਕੰਮਲ ਹੜਤਾਲ ਕੀਤੀ ਜਾਵੇਗੀ। ਹੜਤਾਲ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਵਰਕਸ਼ਾਪ ਪ੍ਰਧਾਨ ਗਗਨ ਕੁਮਾਰ,ਜਸਪ੍ਰੀਤ ਸਿੰਘ,ਜਸਵਿੰਦਰ ਸਿੰਘ ਵਰਕਸ਼ਾਪ ਹਾਜ਼ਰ ਸਨ।



News Source link

- Advertisement -

More articles

- Advertisement -

Latest article