38.2 C
Patiāla
Friday, May 3, 2024

ਕੋਲਕਾਤਾ: ਸ਼ਰਮ ਦੀ ਗੱਲ ਹੈ ਦੇਸ਼ ਨੂੰ ਨਹੀਂ ਪਤਾ ਨੇਤਾਜੀ ਨਾਲ ਕੀ ਹੋਇਆ ਤੇ ਉਨ੍ਹਾਂ ਦੇ ਜਹਾਨ ਤੋਂ ਜਾਣ ਦੀ ਤਰੀਕ ਕੀ ਹੈ: ਮਮਤਾ – Punjabi Tribune

Must read


ਕੋਲਕਾਤਾ, 23 ਜਨਵਰੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਦੇਸ਼ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦਾ 127ਵਾਂ ਜਨਮ ਦਿਹਾੜਾ ਮਨਾ ਰਿਹਾ ਹੈ ਪਰ ਇਹ ਦੇਸ਼ ਲਈ ਸ਼ਰਮ ਦੀ ਗੱਲ ਹੈ ਕਿ ਨੇਤਾਜੀ ਦੇ ਲਾਪਤਾ ਹੋਣ ਦੇ ਇੰਨੇ ਸਾਲ ਬਾਅਦ ਵੀ ਲੋਕਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਨਾਲ ਕੀ ਹੋਇਆ ਅਤੇ ਨਾ ਹੀ ਉਨ੍ਹਾਂ ਦੀ ਮੌਤ ਦੀ ਤਰੀਕ ਬਾਰੇ ਪਤਾ ਹੈ। ਉਨ੍ਹਾਂ ਨੇ ਨੇਤਾ ਜੀ ਦੇ ਲਾਪਤਾ ਹੋਣ ਦੀ ਜਾਂਚ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਲਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਕੇਂਦਰ ਵਲੋਂ ਰਾਮ ਮੰਦਰ ਸਮਾਗਮ ਲਈ ਸੋਮਵਾਰ ਨੂੰ ਕੇਂਦਰ ਸਰਕਾਰ ਦੇ ਦਫਤਰਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤੇ ਜਾਣ ’ਤੇ ਮਮਤਾ ਨੇ ਕਿਹਾ ਕਿ ਇਨ੍ਹਾਂ ਦਿਨਾਂ ‘ਚ ਸਿਆਸੀ ਇਸ਼ਤਿਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ ਪਰ ਉਨ੍ਹਾਂ ਲੋਕਾਂ ਲਈ ਕੋਈ ਐਲਾਨ ਨਹੀਂ ਕੀਤਾ ਜਾਂਦਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।



News Source link

- Advertisement -

More articles

- Advertisement -

Latest article