25 C
Patiāla
Monday, April 29, 2024

ਪਟਿਆਲਾ: ਭੁੱਲਰ ਮਸਲੇ ’ਤੇ ਬੇਨਕਾਬ ਹੋਇਆ ਕੇਜਰੀਵਾਲ ਦਾ ਚਿਹਰਾ: ਧਾਮੀ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 23 ਜਨਵਰੀ

ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਮਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ

ਕਿਹਾ ਕਿ ਪੱਕੀ ਜ਼ਮਾਨਤ ਵਾਲੀ ਫਾਈਲ ਨੂੰ ਦਰਕਿਨਾਰ ਕਰਨ ਨਾਲ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਨਾਲ ਉਨ੍ਹਾਾਂ ਦੀ ਸਿੱਖ ਮਾਰੂ ਨੀਤੀ ਵੀ ਸਪੱਸ਼ਟ ਹੋ ਗਈ ਹੈ। ਅੱਜ ਇਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਅਤੇ ਕੇਂਦਰ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਲਏ ਯੂਟਰਨ ਸਪੱਸ਼ਟ ਕਰਦੇ ਹਨ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਹਨ। ਦੋਵਾਂ ਹਕੂਮਤਾਂ ਦਾ ਇਕੋ ਏਜੰਡਾ ਹੈ। ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਦੇ ਮਸਲੇ ’ਤੇ 24 ਜਨਵਰੀ ਨੂੰ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਬਾਰੇ ਕਾਇਮ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਹੀ ਗੁਰਦੁਆਰੇ ’ਚ ਪੁਲੀਸ ਨੇ ਗੋਲੀਬਾਰੀ ਕਰਕੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ। ਪ੍ਰਧਾਨ ਨੇ ਇਹ ਵੀ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਅਕਾਲ ਤਖ਼ਤ ਵੱਲੋਂ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਮੰਨਿਆ ਗਿਆ ਅਤੇ ਅਗਲਾ ਫੈਸਲਾ ਭਲਕੇ ਸੱਦੀ ਮੀਟਿੰਗ ਵਿਚ ਕੀਤਾ ਜਾਵੇਗਾ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ, ਉਨ੍ਹਾਂ ਕਿਹਾ ਕਿ ਇਹ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਕਾਰਵਾਈ ਹੈ, ਕਿਉਂਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੈਰੋਲ ਦਿੱਤੇ ਜਾਣ ਬਾਰੇ ਸਰਕਾਰਾਂ ਵੱਲੋਂ ਪਾਏ ਜਾ ਰਹੇ ਅੜਿੱਕਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਅਪਣਏ ਜਾ ਰਹੇ ਹਨ। ਇਸ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਸਤਵਿੰਦਰ ਟੌਹੜਾ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਤੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਵੀ ਸ਼ਾਮਲ ਸਨ।



News Source link
#ਪਟਆਲ #ਭਲਰ #ਮਸਲ #ਤ #ਬਨਕਬ #ਹਇਆ #ਕਜਰਵਲ #ਦ #ਚਹਰ #ਧਮ

- Advertisement -

More articles

- Advertisement -

Latest article