24.2 C
Patiāla
Monday, April 29, 2024

ਬੰਗਾਲ ’ਚ ਸੀਟਾਂ ਦੀ ਵੰਡ ਬਾਰੇ ਕਾਂਗਰਸ ’ਚ ਕਿਸੇ ਨਾਲ ਗੱਲ ਨਹੀਂ ਕੀਤੀ: ਮਮਤਾ

Must read


ਕੋਲਕਾਤਾ, 24 ਜਨਵਰੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੂਬੇ ‘ਚ ਸੀਟਾਂ ਦੀ ਵੰਡ ਬਾਰੇ ਕਾਂਗਰਸ ‘ਚ ਕਿਸੇ ਨਾਲ ਗੱਲ ਨਹੀਂ ਕੀਤੀ ਹੈ। ਉਨ੍ਹਾਂ ਦੀ ਇਹ ਟਿੱਪਣੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਅਸਾਮ ‘ਚ ਦਿੱਤੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਤ੍ਰਿਣਮੂਲ ਕਾਂਗਰਸ ਨਾਲ ਸੀਟਾਂ ਦੀ ਵੰਡ ‘ਤੇ ਗੱਲਬਾਤ ਚੱਲ ਰਹੀ ਹੈ। ਬੈਨਰਜੀ ਨੇ ਪੂਰਬੀ ਬਰਧਮਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ, ‘ਮੈਂ ਸੀਟ ਵੰਡ ’ਤੇ ਕਾਂਗਰਸ ‘ਚ ਕਿਸੇ ਨਾਲ ਗੱਲ ਨਹੀਂ ਕੀਤੀ ਹੈ।’ ਬੈਨਰਜੀ ਪੂਰਬੀ ਬਰਧਮਾਨ ‘ਚ ਪ੍ਰਸ਼ਾਸਨਿਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨ ਵਾਲੇ ਹਨ। ਉਨ੍ਹਾਂ ਕਿਹਾ, ‘ਕਾਂਗਰਸ ਨੂੰ 300 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜਨ ਦਿਓ। ਖੇਤਰੀ ਪਾਰਟੀਆਂ ਇਕਜੁੱਟ ਹਨ ਅਤੇ ਬਾਕੀ ਸੀਟਾਂ ‘ਤੇ ਚੋਣ ਲੜ ਸਕਦੀਆਂ ਹਨ। ਹਾਲਾਂਕਿ ਅਸੀਂ ਉਨ੍ਹਾਂ (ਕਾਂਗਰਸ) ਦੇ ਕਿਸੇ ਵੀ ਦਖਲ ਨੂੰ ਬਰਦਾਸ਼ਤ ਨਹੀਂ ਕਰਾਂਗੇ।’ ਟੀਐੱਮਸੀ, ਕਾਂਗਰਸ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ) 28 ਵਿਰੋਧੀ ਪਾਰਟੀਆਂ ਦੇ ਗਠਜੋੜ ‘ਭਾਰਤ’ ਦਾ ਹਿੱਸਾ ਹਨ।



News Source link

- Advertisement -

More articles

- Advertisement -

Latest article