26.6 C
Patiāla
Sunday, April 28, 2024

ਸਿਰਸਾ: ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਬੱਸਾਂ ਦਾ ਚੱਕਾ ਜਾਮ ਕਾਰਨ ਯਾਤਰੀ ਖੱਜਲ-ਖੁਆਰ – Punjabi Tribune

Must read


ਪ੍ਰਭੂ ਦਿਆਲ

ਸਿਰਸਾ, 24 ਜਨਵਰੀ

ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਡਵੇਜ਼ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਕਾਰਨ ਕੜਾਕੇ ਦੀ ਠੰਢ ’ਚ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਰੋਡਵੇਜ਼ ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਹੜਤਾਲ ਨੂੰ ਹੋਰ ਅੱਗੇ ਵਧਾਉਣ ਲਈ ਮਜਬੂਰ ਹੋਣਗੇ। ਹੜਤਾਲ ਕਾਰਨ ਮੁਸਾਫਿਰਾਂ ਨੂੰ ਪ੍ਰਾਈਵੇਟ ਬੱਸਾਂ ਤੇ ਹੋਰ ਸੂਬਿਆਂ ਦੀਆਂ ਬੱਸਾਂ ’ਚ ਸਫਰ ਕਰਨ ਲਈ ਮਜਬੂਰ ਹੋਣਾ ਪਿਆ।



News Source link

- Advertisement -

More articles

- Advertisement -

Latest article