41 C
Patiāla
Saturday, May 4, 2024

ਪੀਆਰਟੀਸੀ ਕਾਮੇ ਮੁੱਖ ਮੰਤਰੀ ਖਿਲਾਫ਼ ਕਰਨਗੇ ਪ੍ਰਦਰਸ਼ਨ – Punjabi Tribune

Must read


ਪਟਿਆਲਾ (ਖੇਤਰੀ ਪ੍ਰਤੀਨਿਧ): ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਦੇ ਹੱਕ ਵਿਚ ‘ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ’ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲ਼ੇ ਸਮਾਗਮ ’ਚ ਸ਼ਾਮਲ ਹੋਣ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ 26 ਜਨਵਰੀ ਨੂੰ ਕਾਲੇ ਝੰਡਿਆਂ ਨਾਲ ਲੈਸ ਹੋ ਕੇ ਤੇ ਕਾਲ਼ੇ ਚੋੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾਈ ਬੁਲਾਰੇ ਅਤੇ ਮੀਤ ਪ੍ਰਧਾਨ ਹਰਕੇਸ਼ ਵਿੱਕੀ ਪਟਿਆਲਾ ਨੇ ਦੱਸਿਆ ਕਿ ਇਹ ਫੈਸਲਾ ਜਥੇਬੰਦੀ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠਾਂ ਹੋਈ ਸੂਬਾਈ ਮੀਟਿੰਗ ’ਚ ਲਿਆ ਗਿਆ ਜਿਸ ਦੌਰਾਨ ਹੀ ਸਮੂਹ ਡਿਪੂਆਂ ’ਤੇ ਤਾਇਨਾਤ ਵਰਕਰਾਂ ਦੀਆਂ ਡਿਊਟੀਆਂ ਵੀ ਲਾ ਦਿਤੀਆਂ ਗਈਆਂ ਹਨ।



News Source link

- Advertisement -

More articles

- Advertisement -

Latest article