35.3 C
Patiāla
Thursday, May 2, 2024

ਵਿਧਾਇਕਾਂ ਨੇ ਪਿੰਡਾਂ ਲਈ ਵਿਕਾਸ-ਕਾਰਜਾਂ ਦੇ ਨੀਂਹ ਪੱਥਰ ਰੱਖੇ

Must read


ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 24 ਜਨਵਰੀ

ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿਚ ਆਉਣ ਵਾਲੇ ਸਾਲਾਂ ਦੌਰਾਨ ਖੇਡਾਂ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਵੱਡੇ ਪ੍ਰਾਜੈਕਟ ਲਈ ਸੂਬਾ ਸਰਕਾਰ ਵੱਲੋਂ ਮੈਪਿੰਗ ਦਾ ਕੰਮ ਪੂਰਾ ਕਰਵਾਇਆ ਗਿਆ ਹੈ। ਇਸ ਮੈਪਿੰਗ ਰਾਹੀਂ 307 ਪਿੰਡਾਂ ਵਿੱਚ ਖੇਡ ਢਾਂਚਾ ਤਿਆਰ ਕੀਤਾ ਜਾਵੇਗਾ। ਇਨਾਂ ਰਾਹੀਂ ਸੂਬੇ ਵਿਚ ਓਲਿੰਪਕ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਸਹਿਜਤਾ ਨਾਲ ਤਿਆਰ ਕੀਤੇ ਜਾ ਸਕਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੁਭਾਸ਼ ਸੁਧਾ ਤੇ ਰਾਮ ਕਰਨ ਕਾਲਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਨੀ ਸਕੱਤਰ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਵੱਖ-ਵੱਖ ਪ੍ਰਾਜੈਕਟਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖਣ ਦੇ ਪ੍ਰੋਗਰਾਮ ਦੌਰਾਨ ਕੀਤਾ। ਇਸ ਦੌਰਾਨ ਵਿਧਾਇਕ ਸੁਧਾ ਤੇ ਰਾਮ ਕਰਨ ਨੇ ਪਿੰਡ ਬਿਹੋਲੀ ਵਿਚ 2 ਕਰੋੜ 59 ਲੱਖ ਦੀ ਲਾਗਤ ਨਾਲ ਬਣੇ ਪਿਪਲੀ ਬਲਾਕ ਦੇ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਦਾ ਉਦਘਾਟਨ ਕੀਤਾ। ਬੀੜ ਮਥਾਣਾ ਵਿਚ ਇਕ ਏਕੜ ਵਿਚ 2 ਕਰੋੜ 23 ਲੱਖ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਕੇਂਦਰ ਤੇ ਸਿੰਜਾਈ ਵਿਭਾਗ ਦੇ ਲੁਖੀ ਮਾਈਨਰ ਲਈ 5 ਕਰੋੜ 56 ਲੱਖ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਰਾਮ ਕਰਨ ਕਾਲਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਲੋਕਾਂ ਨੂੰ ਇਕੋ ਵੇਲੇ 2024 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫ਼ਾ ਦਿੱਤਾ ਹੈ। ਇਸ ਨਾਲ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਮਿਲਣਗੀਆਂ। ਸਰਕਾਰ ਨੇ ਸ਼ਾਹਬਾਦ ਹਲਕੇ ਦਾ ਵੀ ਤੇਜ਼ੀ ਨਾਲ ਵਿਕਾਸ ਕੀਤਾ ਹੈ। ਸਰਕਾਰ ਨੇ ਬਿਨਾਂ ਕਿਸੇ ਵਿਤਕਰੇ ਦੇ ਸੂਬੇ ਵਿਚ ਬਰਾਬਰ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਤੇਜ਼ੀ ਨਾਲ ਪੂਰਾ ਕਰਵਾਇਆ ਜਾ ਰਿਹਾ ਹੈ। ਡੀਸੀ ਸ਼ਾਂਤਨੂੰ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਨੂੰ 5 ਪ੍ਰਾਜੈਕਟਾਂ ਦਾ ਤੋਹਫਾ ਦਿੱਤਾ ਹੈ, ਜਿਨ੍ਹਾਂ ’ਤੇ 27 ਕਰੋੜ 60 ਲੱਖ ਰੁਪਏ ਖਰਚ ਹੋਣਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਕੰਵਲਜੀਤ ਕੌਰ, ਜਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਜਖਵਾਲਾ, ਜ਼ਿਲ੍ਹਾ ਪਰਿਸ਼ਦ ਦੇ ਸੀਈਓ ਅਸ਼ੋਕ ਕੁਮਾਰ ਮੁੰਜਾਲ, ਐਕਸੀਅਨ ਪੰਚਾਇਤੀ ਰਾਜ ਵਿਰੇਂਦਰ ਚੌਹਾਨ, ਸੈਣੀ ਸਮਾਜ ਦੇ ਪ੍ਰਧਾਨ ਗੁਰਨਾਮ ਸੈਣੀ ਤੋਂ ਇਲਾਵਾ ਕਈ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।



News Source link
#ਵਧਇਕ #ਨ #ਪਡ #ਲਈ #ਵਕਸਕਰਜ #ਦ #ਨਹ #ਪਥਰ #ਰਖ

- Advertisement -

More articles

- Advertisement -

Latest article