40.7 C
Patiāla
Saturday, May 4, 2024

ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ

Must read


ਚੰਡੀਗੜ੍ਹ (ਮੁਕੇਸ਼ ਕੁਮਾਰ): ਚੰਡੀਗੜ੍ਹ ਦੇ ਮੇਅਰ ਸਣੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸ਼ਹਿਰ ਦੇ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ। ਚੋਣ ਮੁਅੱਤਲ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਸਿੰਘ ਟੀਟਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੇਅਰ ਦੀ ਚੋਣ 6 ਫ਼ਰਵਰੀ ਨੂੰ ਕਰਵਾਉਣ ਦਾ ਨੋਟਿਸ ਜਾਰੀ ਕਰ ਦਿੱਤਾ ਸੀ। ਡੀਸੀ ਦੇ ਇਸ ਨੋਟਿਸ ਖ਼ਿਲਾਫ਼ ਵੀ ‘ਆਪ’ ਨੇ ਅਦਾਲਤ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਸੀ।



News Source link

- Advertisement -

More articles

- Advertisement -

Latest article