25.1 C
Patiāla
Friday, May 3, 2024

ਜਲ ਸਪਲਾਈ ਸਕੀਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Must read


ਮੇਜਰ ਸਿੰਘ ਮੱਟਰਾਂ

ਘਰਾਚੋਂ, 25 ਜਨਵਰੀ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਤਕਰੀਬਨ 1 ਕਰੋੜ 79 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਜਲ ਸਪਲਾਈ ਸਕੀਮ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ, ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਲੋਕਾਂ ਨੂੰ ਘਰਾਂ ਵਿੱਚ ਹੀ ਸਾਫ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਕਰੋੜਾਂ-ਅਰਬਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਮੁਫ਼ਤ ਬਿਜਲੀ ਤੋਂ ਲੈ ਕੇ 40 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣਾ ਇਸ ਗੱਲ ਦਾ ਸਭ ਤੋਂ ਵੱਡਾ ਸਬੂਤ ਹਨ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਅਤੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੇ ਪਿੰਡ ਲਈ ਜਲ ਸਪਲਾਈ ਸਕੀਮ ਸਮੇਤ ਹੋਰ ਵੱਡੇ ਪ੍ਰੋਜੈਕਟ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਐਸਈ. ਜਲ ਸਪਲਾਈ ਮਨੋਜ ਮਲਹੋਤਰਾ, ਐਕਸੀਅਨ ਚਮਕ ਸਿੰਗਲਾ ਐਸਡੀਓ ਜਤਿੰਦਰ ਕੁਮਾਰ, ਹਨੀ ਗੁਪਤਾ, ਜੇਈ ਮਨਦੀਪ ਸਿੰਘ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਵਾਸੀ ਹਾਜ਼ਰ ਸਨ।



News Source link
#ਜਲ #ਸਪਲਈ #ਸਕਮ #ਦ #ਨਰਮਣ #ਕਰਜ #ਦ #ਸਰਆਤ

- Advertisement -

More articles

- Advertisement -

Latest article