40.3 C
Patiāla
Sunday, May 5, 2024

ਰਾਜਪਾਲ ਪਟਿਆਲਾ ਪੁੱਜੇ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 25 ਜਨਵਰੀ

ਗਣਤੰਤਰ ਦਿਵਸ ਸਬੰਧੀ 26 ਜਨਵਰੀ ਨੂੰ ਪਟਿਆਲਾ ਵਿੱਚ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ਼ਾਮੀ ਕਰੀਬ ਸਵਾ ਛੇ ਵਜੇ ਪਟਿਆਲਾ ਪਹੁੰਚ ਗਏ। ਉਹ ਇੱਥੇ ਸਰਕਟ ਹਾਊਸ ਵਿਖੇ ਠਹਿਰੇ ਹੋਏ ਹਨ ਜਿਸ ਦੇ ਚਲਦਿਆਂ ਸਰਕਟ ਹਾਊਸ ਸਮੇਤ ਸਮਾਗਮ ਸਥਾਨ ਪੋਲੋ ਗਰਾਉਂਡ ਵਿਖੇ ਵੀ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠਾਂ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਅਨੇਕਾਂ ਹੋਰਨਾਂ ਥਾਵਾਂ ’ਤੇ ਵੀ ਪੁਲੀਸ ਵੱਲੋਂ ਨਾਕੇਬੰਦੀ ਕੀਤੀ ਗਈ ਹੈ ਜਦਕਿ ਅੱਜ ਸਮੁੱਚੇ ਸ਼ਹਿਰ ਵਿੱਚ ਪੁਲੀਸ ਨੇ ਫਲੈਗ ਮਾਰਚ ਵੀ ਕੀਤਾ।

ਭਲਕੇ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਰਾਜਪਾਲ ਵੱਲੋਂ ਕੌਮੀ ਤਿਰੰਗਾ ਲਹਿਰਾਉਣ ਸਮੇਤ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਉੱਥੇ ਹੀ ਮਾਰਚ ਪਾਸਟ ਤੋਂ ਸਲਾਮੀ ਲੈਣ ਸਮੇਤ ਹੋਰ ਗਤੀਵਿਧੀਆਂ ਵਿੱਚ ਵੀ ਹਿੱਸਾ ਲਿਆ ਜਾਵੇਗਾ। ਉਹ ਸੁਤੰਤਰਤਾ ਸੰਗਰਾਮੀਆਂ ਨੂੰ ਵੀ ਸਨਮਾਨਿਤ ਕਰਨਗੇ। ਸਮਾਗ਼ਮ ਸਬੰਧੀ ਸਮੁੱਚੇ ਪ੍ਰਬੰਧਾਂ ਦੀ ਓਵਰਾਲ ਦੇਖਰੇਖ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਖਸ਼ੀ ਸਾਹਨੀ ਵੱਲੋਂ ਕੀਤੀ ਜਾ ਰਹੀ ਹੈ।



News Source link

- Advertisement -

More articles

- Advertisement -

Latest article